03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹਫ਼ਤਾਵਾਰੀ ਗੁਰਮਤਿ ਸਮਾਗਮ ਕੱਲ੍ਹ

ਪਠਾਨਕੋਟ, 2 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ 4 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਪਠਾਨਕੋਟ ਵਿਖੇ ਕਰਵਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਨਾਨਕ ਸਿੰਘ, ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਸੰਗਤਾਂ ਨੂੰ ਚੱਲ ਰਹੀ ਬਾਣੀ ਦੀ ਵਿਆਖਿਆ ਰਾਹੀਂ ਗੁਰਮਤਿ ਵਿਚਾਰਾਂ ਨਾਲ ਜੋੜਨਗੇ ।

ਅਜੀਤ ਡੈਸਕ 03-10-2026
ਪਠਾਨਕੋਟ, 2 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ 4 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਪਠਾਨਕੋਟ ਵਿਖੇ ਕਰਵਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਨਾਨਕ ਸਿੰਘ, ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਸੰਗਤਾਂ ਨੂੰ ਚੱਲ ਰਹੀ ਬਾਣੀ ਦੀ ਵਿਆਖਿਆ ਰਾਹੀਂ ਗੁਰਮਤਿ ਵਿਚਾਰਾਂ ਨਾਲ ਜੋੜਨਗੇ । ਇਸ ਮੌਕੇ ਭਾਈ ਹਰਜੀਤ ਸਿੰਘ ਦਾ ਹਜ਼ੂਰੀ ਰਾਗੀ ਜਥਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ । ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਸਾਹਿਬ ਦਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ । ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਹਰਨਾਮ ਸਿੰਘ, ਬਖਸ਼ੀਸ਼ ਸਿੰਘ, ਤਿਰਲੋਚਨ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਮਨਵਾਲ ਦੇ ਇਕ ਸੈਲੂਨ ’ਚ ਗੋਲੀ ਚੱਲਣ ਨਾਲ ਫੈਲੀ ਦਹਿਸ਼ਤ, ਪੁਲਿਸ ਕਰ ਰਹੀ ਜਾਂਚ ਅਗਲੀ ਖ਼ਬਰ ਸੀ.ਪੀ.ਆਈ. (ਐਮ.) ਵਲੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।