07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਸਕੇਟਿੰਗ ਮੁਕਾਬਲੇ ’ਚ ਸੇਖਪੁਰ ਸਕੂਲ ਦੇ ਮਾਨਵਜੀਤ ਨੇ ਪ੍ਰਾਪਤ ਕੀਤੇ ਸੋਨ ਤਗਮੇ

ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੇ ਮੁਕਾਬਲਿਆਂ ’ਚ ਪੀ. ਐੱਮ.

ਜੇਤੂ ਵਿਦਿਆਰਥੀ ਮਾਨਵਜੀਤ ਸਿੰਘ ਨੂੰ ਸਨਮਾਨਿਤ ਕਰਦੇ ਸਕੂਲ ਅਧਿਆਪਕ। ਅਜੀਤ ਤਸਵੀਰ 07-10-2026
ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੇ ਮੁਕਾਬਲਿਆਂ ’ਚ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖਪੁਰ ਦੇ ਵਿਦਿਆਰਥੀ ਮਾਨਵਜੀਤ ਸਿੰਘ ਨੇ ਸਕੇਟਿੰਗ ਮੁਕਾਬਲਿਆਂ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸੰਬੰਧੀ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਕੇਟਿੰਗ ਲਾਇਨ ਦੇ ਅੰਦਰ ਮੁਕਾਬਲੇ ਵਿਚ ਮਾਨਵਜੀਤ ਸਿੰਘ ਨੇ 500 ਮੀਟਰ, 1000 ਮੀਟਰ, 3000 ਮੀਟਰ ਵਿਚ ਜ਼ਿਲ੍ਹਾ ਪੱਧਰ ’ਤੇ ਅੱਵਲ ਰਹਿ ਕੇ ਸੋਨ ਤਗਮੇ ਪ੍ਰਾਪਤ ਕੀਤੇ। ਉਨ੍ਹਾਂ ਦੱਸਿਆ ਕਿ ਹੁਣ ਇਹ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਵਿਚ ਭਾਗ ਲਵੇਗਾ। ਸਕੂਲ ਪੁੱਜਣ ’ਤੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਮਾਨਵਜੀਤ ਸਿੰਘ ਦੇ ਕੋਚ ਰਾਜ ਪੁਰਸਕਾਰ ਵਿਜੇਤਾ ਸ: ਸਤਨਾਮ ਸਿੰਘ ਰੰਧਾਵਾ ਡੀ. ਪੀ. ਈ. ਤੇ ਮਾਨਵਜੀਤ ਸਿੰਘ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਤੇ ਮੁਬਾਰਕਬਾਦ ਦਿੱਤੀ। ਉਪਰੰਤ ਸਵੇਰੇ ਦੀ ਸਭਾ ਵਿਚ ਵਿਦਿਆਰਥੀ ਮਾਨਵਜੀਤ ਸਿੰਘ ਨੂੰ ਤਗਮੇ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਤੇ ਰਾਜ ਪੱਧਰੀ ਖੇਡਾਂ ਲਈ ਸ਼ੁੱਭਇੱਛਾਵਾਂ ਦਿੱਤੀਆਂ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ’ਚ ਐੱਸ. ਐੱਸ. ਬਾਜਵਾ ਸਕੂਲ ਦੀ ਵਾਲੀਬਾਲ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ 24 ਗ੍ਰਾਮ ਹੈਰੋਇਨ, ਪੰਜ ਹਜ਼ਾਰ ਡਰੱਗ ਮਨੀ ਸਮੇਤ ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।