08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਖੱਬੇ ਪੱਖੀ ਪਾਰਟੀਆਂ ਵਲੋਂ ਮੁੱਖ ਮੰਤਰੀ ਘਰ ਅੱਗੇ ਰੋਸ ਰੈਲੀ ਦੀ ਚਿਤਾਵਨੀ

ਫ਼ਤਿਹਗੜ੍ਹ ਚੂੜੀਆਂ, 7 ਅਕਤੂਬਰ (ਐਮ. ਐਸ.

ਅਜੀਤ ਡੈਸਕ 08-10-2026
ਫ਼ਤਿਹਗੜ੍ਹ ਚੂੜੀਆਂ, 7 ਅਕਤੂਬਰ (ਐਮ.ਐਸ.ਫੁੱਲ)- ਸੀ.ਪੀ.ਆਈ.ਐਮ ਦੀ ਇਕ ਵਿਸ਼ੇਸ ਮੀਟਿੰਗ ਜ਼ਿਲ੍ਹਾ ਕਮੇਟੀ ਮੈਂਬਰ ਅਨੂਪ ਸਿੰਘ ਦੀ ਅਗਵਾਈ ਵਿਚ ਹੋਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ.ਐਮ. ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਹਨ ਅਤੇ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਮੇਜਰ ਸਿੰਘ ਭਿੱਖੀਵਿੰਡ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਭਾਰਤ ਦੇ ਹਿੱਤਾਂ ਦੇ ਖਿਲਾਫ ਹੈ। ਇਸ ਨਾਲ ਅਮਰੀਕੀ ਸਮਾਨ ਵੱਡੀ ਮਾਤਰਾ ਵਿਚ ਭਾਰਤੀ ਬਾਜ਼ਾਰ ਵਿਚ ਆ ਸਕਦਾ ਹੈ। ਇਸ ਨਾਲ ਭਾਰਤੀ ਉਤਪਾਦ ਅਮਰੀਕਾ ਵਿਚ ਮਹਿੰਗੇ ਹੋ ਜਾਣਗੇ ਅਤੇ ਨਿਰਯਾਤ ’ਤੇ ਅਸਰ ਪੈ ਸਕਦਾ ਹੈ। ਜ਼ਿਲ੍ਹਾ ਸਕੱਤਰ ਲਖਵਿੰਦਰ ਸਿੰਘ ਮਰੜ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋਈ ਪਈ ਹੈ , ਨਸ਼ੇ ਰੋਕਣ ਮਾਮਲੇ ਵਿਚ ਵੀ ਸਰਕਾਰ ਪੂਰੀ ਤਰ੍ਹਾਂ ਫੇਲ ਹੈ। ਬੁਲਾਰਿਆਂ ਨੇ ਕਿਹਾ ਕਿ ਜੇ ਸਰਕਾਰ ਨੇ ਮਜ਼ਦੂਰਾਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਮੁੱਖ ਮੰਤਰੀ ਦੇ ਘਰ ਦੇ ਸਾਹਮਣੇ 10 ਦਸੰਬਰ ਨੂੰ ਸੰਗਰੂਰ ਵਿਖੇ ਇਕ ਵੱਡੀ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਤੇ ਹੋਰਨਾਂ ਤੋਂ ਛੁੱਟ ਮੁਰਾਰੀ ਲਾਲ ਸ਼ਰਮਾ, ਕਸ਼ਮੀਰ ਸਿੰਘ, ਨਵਤੇਜ ਸਿੰਘ, ਧੀਰ ਸਿੰਘ ਚਿਤੋਗੜ੍ਹ, ਅਨੂਪ ਸਿੰਘ, ਲਖਵਿੰਦਰ ਸਿੰਘ ਮਰੜ, ਅਮਰਜੀਤ ਸਿੰਘ ਰਿਖੀਆ, ਜਨਕਰਾਜ, ਯੋਗੇਸ਼ ਸੂਦ, ਮਨਜੀਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਵਿਖੇ ‘ਏਕ ਪੇੜ ਮਾਂ ਕੇ ਨਾਮ’ ਤਹਿਤ ਬੂਟੇ ਲਗਾਏ ਅਗਲੀ ਖ਼ਬਰ ਪਿੰਡ ਵੱਡੇ ਔਲਖ ਤੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਕਈ ਪਰਿਵਾਰ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।