ਭਾਜਪਾ ਆਗੂ ਵਿਜੇ ਸੋਨੀ ਮੋਹਲੋਵਾਲੀ ਨੇ ਪਿੰਡ ਖੁਸ਼ਹਾਲਪੁਰ ’ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਬਟਾਲਾ, 7 ਅਕਤੂਬਰ (ਸਤਿੰਦਰ ਸਿੰਘ)-ਹਲਕਾ ਡੇਰਾ ਬਾਬਾ ਨਾਨਕ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜਸੇਵੀ ਤੇ ਪ੍ਰਸਿੱਧ ਕਾਰੋਬਾਰੀ ਵਿਜੇ ਸੋਨੀ ਮੋਹਲੋਵਾਲੀ ਵਲੋਂ ਦੇਰ ਸ਼ਾਮ ਪਿੰਡ ਡੇਰਾ ਪਠਾਣਾ ’ਚ ਨੁੱਕੜ ਮੀਟਿੰਗ ਕਰਨ ਉਪਰੰਤ ਖੁਸ਼ਹਾਲਪੁਰ ਦੇ ਗਿਰਜਾ ਘਰ ’ਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਸ੍ਰੀ ਵਿਜੇ ਸੋਨੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਵਾਉਣ ਲਈ ਵੱਖ-ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ।
ਸ੍ਰੀ ਵਿਜੇ ਸੋਨੀ ਮੋਹਲੋਵਾਲੀ ਪਿੰਡ ਖੁਸ਼ਹਾਲਪੁਰ ’ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ। ਅਜੀਤ ਤਸਵੀਰ
08-10-2026