08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਖੇਡਾਂ ਵਤਨ ਪੰਜਾਬ ਦੀਆਂ ’ਚ ਮੋਂਟੇਸਰੀ ਕੈਂਬਰਿਜ ਸਕੂਲ ਦੇ ਸ਼ਟਲਰਾਂ ਦਾ ਸ਼ਾਨਦਾਰ ਪ੍ਰਦਰਸ਼ਨ

ਪਠਾਨਕੋਟ, 7 ਅਕਤੂਬਰ (ਸੰਧੂ)-ਮੋਂਟੇਸਰੀ ਕੈਂਬਰਿਜ ਸਕੂਲ ਪਠਾਨਕੋਟ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ-2026 ਦੀ ਬੈਡਮਿੰਟਨ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1 ਸੋਨ, 2 ਚਾਂਦੀ ਅਤੇ 1 ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਅੰਡਰ-14 ਲੜਕੀਆਂ ਦੇ ਵਰਗ ਵਿਚ ਏਸ਼ਿਤਾ ਨੇ ਚਾਂਦੀ, ਅੰਡਰ-14 ਲੜਕਿਆਂ ਵਿਚ ਮਯੰਕ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ, ਅੰਡਰ-17 ਲੜਕੀਆਂ ਵਿਚ ਵੰਸ਼ਿਕਾ ਨੇ ਚਾਂਦੀ ਅਤੇ ਅੰਡਰ-17 ਲੜਕਿਆਂ ਵਿਚ ਰਾਇਨ ਨੇ ਕਾਂਸੀ ਦਾ ਤਮਗਾ ਜਿੱਤਿਆ ।

ਅਜੀਤ ਡੈਸਕ 08-10-2026
ਪਠਾਨਕੋਟ, 7 ਅਕਤੂਬਰ (ਸੰਧੂ)-ਮੋਂਟੇਸਰੀ ਕੈਂਬਰਿਜ ਸਕੂਲ ਪਠਾਨਕੋਟ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ-2026 ਦੀ ਬੈਡਮਿੰਟਨ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1 ਸੋਨ, 2 ਚਾਂਦੀ ਅਤੇ 1 ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਅੰਡਰ-14 ਲੜਕੀਆਂ ਦੇ ਵਰਗ ਵਿਚ ਏਸ਼ਿਤਾ ਨੇ ਚਾਂਦੀ, ਅੰਡਰ-14 ਲੜਕਿਆਂ ਵਿਚ ਮਯੰਕ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ, ਅੰਡਰ-17 ਲੜਕੀਆਂ ਵਿਚ ਵੰਸ਼ਿਕਾ ਨੇ ਚਾਂਦੀ ਅਤੇ ਅੰਡਰ-17 ਲੜਕਿਆਂ ਵਿਚ ਰਾਇਨ ਨੇ ਕਾਂਸੀ ਦਾ ਤਮਗਾ ਜਿੱਤਿਆ । ਖਾਸ ਗੱਲ ਇਹ ਰਹੀ ਕਿ ਚਾਰੇ ਖਿਡਾਰੀਆਂ ਦੀ ਰਾਜ ਪੱਧਰੀ ਪ੍ਰਤੀਯੋਗਤਾ ਲਈ ਚੋਣ ਹੋਈ ਹੈ । ਸਕੂਲ ਦੇ ਚੇਅਰਮੈਨ ਵਿਨੋਦ ਮਹਾਜਨ, ਵਾਈਸ-ਚੇਅਰਮੈਨ ਆਕਾਸ਼ ਮਹਾਜਨ ਅਤੇ ਡਾਇਰੈਕਟਰ/ਪ੍ਰਿੰਸੀਪਲ ਰਸ਼ਮੀ ਅਹਲੂਵਾਲੀਆ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ । ਉਨ੍ਹਾਂ ਖਿਡਾਰੀਆਂ ਦੇ ਕੋਚਾਂ ਅਤੇ ਖੇਡ ਵਿਭਾਗ ਦੇ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ ।
ਪਿਛਲੀ ਖ਼ਬਰ ਭਾਜਪਾ ਕੋਲ ਐੱਸ.ਆਈ.ਆਰ. ਦੇ ਬਹਾਨੇ ਨਾਜਾਇਜ਼ ਕੱਟੀਆਂ ਵੋਟਾਂ ਅਤੇ ਵੋਟ ਚੋਰੀ ਕਰਕੇ ਜਿੱਤੀਆਂ ਚੋਣਾਂ ਦਾ ਕੋਈ ਜਵਾਬ ਨਹੀਂ-... ਅਗਲੀ ਖ਼ਬਰ ਵਿਨੋਦ ਖੰਨਾ ਦਾ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਵਿਕਾਸ ਵਿਚ ਸਰਾਹੁਣਯੋਗ ਯੋਗਦਾਨ-ਸੇਵਾ ਮੁਕਤ ਪ੍ਰਿੰਸੀਪਲ ਰਣਜੀਤ ਸਿੰਘ ਨੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।