09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਦਲਦੇ ਉਦਯੋਗਿਕ ਯੁੱਗ ਵਿਚ ਵਿਦਿਆਰਥੀਆਂ ਨੂੰ ਪ੍ਰਯੋਗੀ ਅਨੁਭਵ ਹੋਣਾ ਵੀ ਜ਼ਰੂਰੀ : ਸਾਹਿਲ ਗਿੱਲ

ਬਟਾਲਾ, 8 ਅਕਤੂਬਰ (ਸਤਿੰਦਰ ਸਿੰਘ)-ਐੱਸ. ਐੱਲ.

ਐੱਸ.ਐੱਲ. ਬਾਵਾ ਕਾਲਜ ਦੇ ਵਿਦਿਆਰਥੀਆਂ ਵਲੋਂ ਸਾਹਿਲ ਮਸ਼ੀਨਜ਼ ਬਟਾਲਾ ਦਾ ਵਿੱਦਿਅਕ ਦੌਰਾ 09-10-2026
ਬਟਾਲਾ, 8 ਅਕਤੂਬਰ (ਸਤਿੰਦਰ ਸਿੰਘ)-ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਦੀ ਅਗਵਾਈ ਅਤੇ ਵਿਭਾਗ ਦੇ ਮੁਖੀ ਡਾ. ਮੁਨੀਸ਼ ਯਾਦਵ ਦੀ ਦੇਖ-ਰੇਖ ਹੇਠ ਸਾਹਿਲ ਮਸ਼ੀਨਜ਼ ਬਟਾਲਾ ਦਾ ਵਿਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਮਸ਼ੀਨਾਂ ਦੇ ਨਿਰਮਾਣ ਅਤੇ ਆਰਥਿਕ ਵਿਕਾਸ ਵਿਚ ਉਦਯੋਗਾਂ ਦੀ ਭੂਮਿਕਾ ਬਾਰੇ ਵਿਹਾਰਕ ਜਾਣਕਾਰੀ ਹਾਸਲ ਕੀਤੀ। ਜ਼ਿਕਰਯੋਗ ਹੈ ਕਿ ਸਾਹਿਲ ਮਸ਼ੀਨਜ਼ ਵਲੋਂ ਰੱਖਿਆ ਅਦਾਰਿਆਂ, ਇਸਰੋ, ਡੀ.ਆਰ.ਡੀ.ਓ. ਅਤੇ ਹੋਰ ਮਹੱਤਵਪੂਰਨ ਸੰਸਥਾਵਾਂ ਨੂੰ ਮਸ਼ੀਨਰੀ ਸਪਲਾਈ ਕੀਤੀ ਜਾਂਦੀ ਹੈ। ਕੰਪਨੀ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਉਤਪਾਦਨ ਇਕਾਈ ਦਾ ਦੌਰਾ ਕਰਵਾਇਆ ਅਤੇ ਮਸ਼ੀਨਾਂ ਦੇ ਨਿਰਮਾਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਦੱਸਿਆ। ਮੈਨੇਜਿੰਗ ਡਾਇਰੈਕਟਰ ਸ੍ਰੀ ਸਾਹਿਲ ਗਿੱਲ ਨੇ ਮਾਲ ਦੀ ਢੋਆ-ਢੁਆਈ, ਸਪਲਾਈ ਪ੍ਰਬੰਧ ਅਤੇ ਉਦਯੋਗਿਕ ਕੰਮਕਾਜ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਤੇਜ਼ੀ ਨਾਲ ਬਦਲਦੇ ਉਦਯੋਗਿਕ ਯੁੱਗ ਵਿਚ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ ਹੈ, ਸਗੋਂ ਪ੍ਰਯੋਗੀ ਅਨੁਭਵ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਐੱਸ. ਐੱਲ. ਬਾਵਾ ਕਾਲਜ ਦੇ ਵਿਦਿਆਰਥੀਆਂ ਦੇ ਉਤਸ਼ਾਹ ਤੇ ਸਿੱਖਣ ਦੀ ਲਗਨ ਤੋਂ ਬਹੁਤ ਪ੍ਰਭਾਵਿਤ ਹਾਂ। ਅਸੀਂ ਆਸ ਕਰਦੇ ਹਾਂ ਕਿ ਸਾਹਿਲ ਮਸ਼ੀਨਜ਼ ਵਿਖੇ ਬਿਤਾਇਆ ਇਹ ਸਮਾਂ ਉਨ੍ਹਾਂ ਦੇ ਕਰੀਅਰ ਨੂੰ ਨਵੀਂ ਦਿਸ਼ਾ ਦੇਣ ਵਿਚ ਮਦਦਗਾਰ ਸਾਬਤ ਹੋਵੇਗਾ। ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਨੇ ਇਸ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਨੂੰ ਅਮਲੀ ਜੀਵਨ ਨਾਲ ਜੋੜਨ ਵਿਚ ਮਦਦ ਕਰਦੇ ਹਨ। ਉਨ੍ਹਾਂ ਦੌਰੇ ਲਈ ਸਹਿਯੋਗ ਦੇਣ ਵਾਸਤੇ ਪਰਮਜੀਤ ਸਿੰਘ ਗਿੱਲ ਅਤੇ ਸਾਹਿਲ ਗਿੱਲ ਦਾ ਧੰਨਵਾਦ ਕੀਤਾ। ਡਾ. ਮੁਨੀਸ਼ ਯਾਦਵ ਨੇ ਕਿਹਾ ਕਿ ਵਿਭਾਗ ਵਲੋਂ ਭਵਿੱਖ ਵਿਚ ਵੀ ਅਜਿਹੇ ਵਿਦਿਅਕ ਦੌਰੇ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਦਯੋਗਿਕ ਖੇਤਰ ਦੀ ਵਿਹਾਰਕ ਸਮਝ ਮਿਲ ਸਕੇ।
ਪਿਛਲੀ ਖ਼ਬਰ ਦੋ ਸਾਲ ਦਾ ਗੈਪ ਨਹੀਂ ਬਣਿਆ ਰੁਕਾਵਟ, ਗੈਵੀ ਕਲੇਰ ਨੇ ਅਮਨਪ੍ਰੀਤ ਦਾ ਲਗਵਾਇਆ ਨਿਊਜ਼ੀਲੈਂਡ ਦਾ ਵੀਜ਼ਾ ਅਗਲੀ ਖ਼ਬਰ ਫੋਟੋਗ੍ਰਾਫਰ ਦੀ ਦੁਕਾਨ ਤੋਂ ਚੋਰਾਂ ਨੇ ਪ੍ਰੋਫੈਸ਼ਨਲ ਕੈਮਰਾ ਤੇ ਦੋ ਹਾਰਡ ਡਿਸਕ ਕੀਤੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।