ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਐਨ.ਜੀ.ਓਜ਼ ਨਾਲ ਵਿਸ਼ੇਸ਼ ਮੀਟਿੰਗ
ਗੁਰਦਾਸਪੁਰ, 10 ਅਕਤੂਬਰ (ਚੱਕਰਾਜਾ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਅਕਾਦਮਿਕ ਸਹਾਇਤਾ, ਮਾਨਸਿਕ ਸਿਹਤ ਸਬੰਧੀ ਮਾਰਗਦਰਸ਼ਨ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰੋਜੈਕਟ ਉੱਜਵਲ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਐਨ. ਜੀ.
ਮ
ਮੀਟਿੰਗ ਦੌਰਾਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਜੀ.ਓਜ਼ ਦੇ ਨੁਮਾਇੰਦੇ। ਤਸਵੀਰ : ਵਿਸ਼ਾਲ ਮੁੰਨਾ
11-10-2026
ਗੁਰਦਾਸਪੁਰ, 10 ਅਕਤੂਬਰ (ਚੱਕਰਾਜਾ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਅਕਾਦਮਿਕ ਸਹਾਇਤਾ, ਮਾਨਸਿਕ ਸਿਹਤ ਸਬੰਧੀ ਮਾਰਗਦਰਸ਼ਨ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰੋਜੈਕਟ ਉੱਜਵਲ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਸੀ.ਜੇ.ਐਮ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਵੱਖ-ਵੱਖ ਸੰਸਥਾਵਾਂ ਨੂੰ ਪ੍ਰੋਜੈਕਟ ਦੀ ਸਫ਼ਲਤਾ ਲਈ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ। ਪ੍ਰੋਜੈਕਟ ਉੱਜਵਲ ਸਬੰਧੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਪੱਤਰ ਦੇ ਹਵਾਲੇ ਨਾਲ ਰਿਟਾਇਰਡ ਹਾਈਕੋਰਟ ਚੀਫ਼ ਜਸਟਿਸ ਰੀਤੂ ਬਾਹਰੀ ਵਲੋਂ ਇਸ ਪ੍ਰੋਜੈਕਟ ਨੂੰ ਪੰਜਾਬ ਵਿਚ ਸ਼ੁਰੂ ਕਰਨ ਸਬੰਧੀ ਕੀਤੀ ਗਈ ਪਹਿਲਕਦਮੀ ਦਾ ਜ਼ਿਕਰ ਕੀਤਾ ਗਿਆ। ਇਸ ਪ੍ਰੋਜੈਕਟ ਦਾ ਉਦੇਸ਼ ਪੇਂਡੂ ਖੇਤਰਾਂ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਅਕਾਦਮਿਕ ਸਮਰੱਥਾਵਾਂ ਨੂੰ ਮਜ਼ਬੂਤ ਕਰਨਾ ਤੇ ਉਨ੍ਹਾਂ ਦੀ ਮਾਨਸਿਕ ਤੇ ਭਾਵਨਾਤਮਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰੋਜੈਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵੱਖ-ਵੱਖ ਸੰਸਥਾਵਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਤਹਿਤ ਵਿੱਤੀ ਤੇ ਹੋਰ ਲੋੜੀਂਦੇ ਸਰੋਤ ਇਕੱਠੇ ਕਰਕੇ ਵਿਦਿਆਰਥੀਆਂ ਲਈ ਮੁਫ਼ਤ ਟਿਊਸ਼ਨ ਕਲਾਸਾਂ ਅਤੇ ਵਿੱਦਿਅਕ ਸਹਾਇਤਾ ਦੇ ਪ੍ਰਬੰਧ ਕਰਨ ਦੀ ਲੋੜ ’ਤੇ ਵੀ ਚਰਚਾ ਕੀਤੀ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਨੋਡਲ ਅਫ਼ਸਰ ਮੁਕੇਸ਼ ਕੁਮਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨੋਡਲ ਅਫ਼ਸਰ ਪਰਮਿੰਦਰ ਸਿੰਘ ਸੈਣੀ ਦੀ ਰਹਿਨੁਮਾਈ ਹੇਠ ਪ੍ਰੋਜੈਕਟ ਉੱਜਵਲ ਦੇ ਉਦੇਸ਼ਾਂ, ਕਾਰਜਯੋਜਨਾ ਅਤੇ ਸਰਕਾਰੀ ਸਕੂਲਾਂ ਵਿਚ ਇਸ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ।ਮੀਟਿੰਗ ਦੌਰਾਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਪਲਬਧ ਸਰੋਤਾਂ, ਸੇਵਾਵਾਂ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਇਸ ਪ੍ਰੋਜੈਕਟ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ। ਇਸ ਮੌਕੇ ਜਗਤ ਪੰਜਾਬੀ ਸਭਾ ਕੈਨੇਡਾ ਦੀ ਪੰਜਾਬ ਇਕਾਈ ਤੋਂ ਸਰਵਨ ਸਿੰਘ ਧੰਦਲ, ਸੇਂਟ ਵਾਰੀਅਰ ਸਕੂਲ ਕਾਦੀਆਂ ਤੋਂ ਸੱਜਣ ਸਿੰਘ ਧੰਦਲ, ਪ੍ਰਿੰਸੀਪਲ ਅਸ਼ਵਨੀ ਭੱਲਾ, ਗੁਰੂ ਗੋਬਿੰਦ ਸਿੰਘ ਸੁਸਾਇਟੀ ਤੋਂ ਜਸਮੀਤ ਸਿੰਘ ਅਤੇ ਗੋਲਡਨ ਕਾਲਜ ਤੋਂ ਰਾਘਵ ਮਹਾਜਨ ਸਮੇਤ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।