12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੁੱਖ ਮੰਤਰੀ ਦੇ ਓ. ਐਸ. ਡੀ. ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਰਾਜਨੀਤਕ ਸਾਜਿਸ਼-ਮੁੱਖਦੇਵ ਆਲੋਵਾਲ

ਧਾਰੀਵਾਲ, 10 ਅਕਤੂਬਰ (ਸਵਰਨ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ.

ਅਜੀਤ ਡੈਸਕ 11-10-2026
ਧਾਰੀਵਾਲ, 10 ਅਕਤੂਬਰ (ਸਵਰਨ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ. ਡੀ. ਰਾਜਬੀਰ ਸਿੰਘ ਘੁੰਮਣ ਨਾਲ ਰਾਜਨੀਤਕ ਤੌਰ ’ਤੇ ਸਾਜਿਸ਼ ਰਚੀ ਗਈ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਮੀਡੀਆ ਇੰਚਾਰਜ ਚੇਅਰਮੈਨ ਮੁੱਖਦੇਵ ਸਿੰਘ ਆਲੋਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਦੀ ਵਧ ਰਹੀ ਲੋਕਪਿ੍ਰਅਤਾ ਤੋਂ ਘਬਰਾ ਕੇ ਝੂਠੇ ਤੇ ਬੇਬੁਨਿਆਦ ਇਲਜਾਮ ਲਗਾ ਰਹੀ ਹੈ। ਰਾਜਬੀਰ ਸਿੰਘ ਘੁੰਮਣ ਇਕ ਇਮਾਨਦਾਰ ਤੇ ਮਿਹਨਤੀ ਆਗੂ ਹਨ, ਜੋ ਹਮੇਸ਼ਾ ਲੋਕਾਂ ਦੇ ਕੰਮਾਂ ਲਈ ਤਤਪਰ ਰਹਿੰਦੇ ਹਨ। ਸ: ਆਲੋਵਾਲ ਨੇ ਕਿਹਾ ਕਿ ਅਜਿਹੀਆਂ ਸਾਜਿਸ਼ਾਂ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਹੌਸਲੇ ਡਿੱਗਣ ਵਾਲੇ ਨਹੀਂ, ਸਗੋਂ ਪਾਰਟੀ ਹੋਰ ਵੀ ਮਜ਼ਬੂਤੀ ਨਾਲ ਲੋਕਾਂ ਦੀ ਸੇਵਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਭਾਜਪਾ ਜਿਸ ਵੀ ਕਿਸੇ ਸੂਬੇ ਅੰਦਰ ਚੋਣਾਂ ਹੁੰਦੀਆਂ ਹਨ, ਉਥੇ ਈ. ਡੀ. ਜਾਂ ਫਿਰ ਸੀ. ਬੀ. ਆਈ. ਦੀ ਵਰਤੋਂ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਮਾਣਯੋਗ ਅਦਾਲਤ ਦਾ ਸਤਿਕਾਰ ਕਰਦੇ ਹਨ ਤੇ ਜਲਦ ਹੀ ਸੱਚ ਵੀ ਸਾਹਮਣੇ ਆ ਜਾਵੇਗਾ।
ਪਿਛਲੀ ਖ਼ਬਰ ਤਲਾਕਸ਼ੁਦਾ ਲੜਕੀ ਅਗਵਾ, 4 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਦੂਲਾਨੰਗਲ ਦਾ ਸਾਲਾਨਾ ਛਿੰਝ ਤੇ ਜੋੜ ਮੇਲਾ ਯਾਦਗਾਰੀ ਹੋ ਨਿੱਬੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।