12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗੁੱਡਵਿਲ ਸਕੂਲ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਸੰਬੰਧੀ ਜਾਗਰੂਕਤਾ ਸਮਾਗਮ

ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)- ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੀ ਭਾਈ ਘਨੱਈਆ ਸ਼ੋਸ਼ਲ ਸਰਵਿਸ ਕਲੱਬ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ’ਤੇ ਇਕ ਵਿਸ਼ੇਸ਼ ਵਿਦਿਅਕ ਸਮਾਗਮ ਕਰਵਾਇਆ ਗਿਆ। ਵਿਸ਼ਵ ਸਿਹਤ ਸੰਸਥਾ ਵਲੋਂ ਇਸ ਵਿਸ਼ੇ ਨੂੰ ਅਪਣਾਉਂਦੇ ਹੋਏ ਸਮੁੱਚੇ ਦੇਸ਼ ਨੂੰ ਆਪਣੀਆਂ ਨੀਤੀਆਂ ਤੇ ਪ੍ਰੋਗਰਾਮ ਬਣਾਉਣ ਲਈ ਸੁਚੇਤ ਕੀਤਾ।

ਅਜੀਤ ਡੈਸਕ 11-10-2026
ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)- ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੀ ਭਾਈ ਘਨੱਈਆ ਸ਼ੋਸ਼ਲ ਸਰਵਿਸ ਕਲੱਬ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ’ਤੇ ਇਕ ਵਿਸ਼ੇਸ਼ ਵਿਦਿਅਕ ਸਮਾਗਮ ਕਰਵਾਇਆ ਗਿਆ। ਵਿਸ਼ਵ ਸਿਹਤ ਸੰਸਥਾ ਵਲੋਂ ਇਸ ਵਿਸ਼ੇ ਨੂੰ ਅਪਣਾਉਂਦੇ ਹੋਏ ਸਮੁੱਚੇ ਦੇਸ਼ ਨੂੰ ਆਪਣੀਆਂ ਨੀਤੀਆਂ ਤੇ ਪ੍ਰੋਗਰਾਮ ਬਣਾਉਣ ਲਈ ਸੁਚੇਤ ਕੀਤਾ। ਇਸ ਤਹਿਤ ਭਾਸ਼ਣ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਹਰਮਨਪ੍ਰੀਤ ਕੌਰ ਸਤਵੀਂ ਜਮਾਤ ਨੇ ਪਹਿਲਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਸ੍ਰੀ ਕੰਵਲ ਕਿਸ਼ੋਰ ਨੇ ਕਿਹਾ ਕਿ ਸਰੀਰਿਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਦਾ ਸਹੀ ਹੋਣਾ ਵੀ ਉਨਾ ਹੀ ਜ਼ਰੂਰੀ ਹੈ। ਡਾਇਰੈਕਟਰ ਜਸਬਿੰਦਰ ਕੌਰ ਵਲੋਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਦੀ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਸਮਾਗਮ ਦਾ ਸੰਚਾਲਨ ਸੀਨੀਅਰ ਅਧਿਆਪਕਾ ਰਾਜਬੀਰ ਕੌਰ ਵਲੋਂ ਕੀਤਾ ਗਿਆ।
ਪਿਛਲੀ ਖ਼ਬਰ ਗੰਦੇ ਪਾਣੀ ਦਾ ਨਿਕਾਸ ਨਾ ਹੋਣ ’ਤੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਨਿਊ ਕਾਲੋਨੀ ਹਯਾਤ ਨਗਰ ਵਾਸੀ ਅਗਲੀ ਖ਼ਬਰ ਦਾਣਾ ਮੰਡੀ ਭੱਟੀਆਂ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।