12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਿੰਡ ਚੱਕਰਾਜਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

ਗੁਰਦਾਸਪੁਰ, 10 ਅਕਤੂਬਰ (ਚੱਕਰਾਜਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਸਿੱਖੀ ਸੇਵਾ ਮਿਸ਼ਨ ਯੂ. ਕੇ ਵਲੋਂ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲਗਾਏ ਜਾ ਰਹੇ ਮੁਫ਼ਤ ਕੈਂਪਾਂ ਦੀ ਲੜੀ ਤਹਿਤ ਪਿੰਡ ਚੱਕਰਾਜਾ ਵਿਖੇ 5ਵਾਂ ਅੱਖਾਂ ਦਾ ਕੈਂਪ ਲਗਾਇਆ ਗਿਆ।

ਪਿੰਡ ਚੱਕਰਾਜਾ ਵਿਖੇ ਲਗਾਏ ਅੱਖਾਂ ਦੇ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਹੋਏ ਡਾਕਟਰ। ਤਸਵੀਰ: ਚੱਕਰਾਜਾ 11-10-2026
ਗੁਰਦਾਸਪੁਰ, 10 ਅਕਤੂਬਰ (ਚੱਕਰਾਜਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਸਿੱਖੀ ਸੇਵਾ ਮਿਸ਼ਨ ਯੂ.ਕੇ ਵਲੋਂ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲਗਾਏ ਜਾ ਰਹੇ ਮੁਫ਼ਤ ਕੈਂਪਾਂ ਦੀ ਲੜੀ ਤਹਿਤ ਪਿੰਡ ਚੱਕਰਾਜਾ ਵਿਖੇ 5ਵਾਂ ਅੱਖਾਂ ਦਾ ਕੈਂਪ ਲਗਾਇਆ ਗਿਆ। ਮਿਸ਼ਨ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦੌਰਾਨ ਡਾ : ਨਰਿੰਦਰ ਕੁਮਾਰ ਵਲੋਂ ਆਧੁਨਿਕ ਤਕਨੀਕ ਨਾਲ 85 ਮਰੀਜ਼ਾ ਦੀਆਂ ਅੱਖਾਂ ਦੀ ਜਾਂਚ ਕਰਕੇ ਲੋੜਵੰਦ ਮਰੀਜਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮਿਸ਼ਨ ਵਲੋਂ 2 ਮਰੀਜਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਵੀ ਕਰਵਾਏ ਜਾਣਗੇ। ਜਿਕਰਯੋਗ ਹੈ ਕਿ ਸਿੱਖੀ ਸੇਵਾ ਮਿਸ਼ਨ ਯੂ.ਕੇ ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਵਲੋਂ ਹਰ ਮਹੀਨੇ ਸਰਹੱਦੀ ਪਿੰਡਾਂ ਅੰਦਰ ਲੜੀਵਾਰ 2 ਕੈਂਪ ਲਗਾਏ ਜਾਂਦੇ ਹਨ। ਇਸ ਮੌਕੇ ਮੁਖਤਿਆਰ ਸਿੰਘ ਬਾਜਵਾ ਵੀ ਹਾਜਰ ਸਨ ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਸਟਰ ਰਮਨ ਤੇ ਪੂਜਾ ਨੇ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਅੰਮ੍ਰਿਤ ਸੰਚਾਰ ਕੱਲ੍ਹ -ਮੈਨੇਜਰ ਗੋਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।