13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਤੇਜ ਰਫਤਾਰ ਕਾਰ ਸਫੈਦੇ ਨਾਲ ਟਕਰਾਈ-ਨੌਜਵਾਨ ਦੀ ਮੌਤ

ਬਹਿਰਾਮਪੁਰ, 10 ਅਕਤੂਬਰ (ਬਲਬੀਰ ਸਿੰਘ ਕੋਲਾ)-ਗੁਰਦਾਸਪੁਰ ਬਹਿਰਾਮਪੁਰ ਰੋਡ ’ਤੇ ਪਿੰਡ ਪਸਿਆਲ ਨੇੜੇ ਤੇਜ ਰਫਤਾਰ ਕਾਰ ਬੇਕਾਬੂ ਹੋ ਕੇ ਸਫੈਦੇ ਵਿਚ ਵੱਜਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੰਨੀ ਭਗਤ ਵਾਸੀ ਬਹਿਰਾਮਪੁਰ ਆਪਣੀ ਕਾਰ ’ਤੇ ਗੁਰਦਾਸਪੁਰ ਤੋਂ ਬਹਿਰਾਮਪੁਰ ਆ ਰਿਹਾ ਸੀ ਕਿ ਕਾਰ ਦਾ ਸੰਤੁਲਨ ਵਿਗੜਨ ਕਰਕੇ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਕਾਰ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ।

ਅਜੀਤ ਡੈਸਕ 11-10-2026
ਬਹਿਰਾਮਪੁਰ, 10 ਅਕਤੂਬਰ (ਬਲਬੀਰ ਸਿੰਘ ਕੋਲਾ)-ਗੁਰਦਾਸਪੁਰ ਬਹਿਰਾਮਪੁਰ ਰੋਡ ’ਤੇ ਪਿੰਡ ਪਸਿਆਲ ਨੇੜੇ ਤੇਜ ਰਫਤਾਰ ਕਾਰ ਬੇਕਾਬੂ ਹੋ ਕੇ ਸਫੈਦੇ ਵਿਚ ਵੱਜਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਸੰਨੀ ਭਗਤ ਵਾਸੀ ਬਹਿਰਾਮਪੁਰ ਆਪਣੀ ਕਾਰ ’ਤੇ ਗੁਰਦਾਸਪੁਰ ਤੋਂ ਬਹਿਰਾਮਪੁਰ ਆ ਰਿਹਾ ਸੀ ਕਿ ਕਾਰ ਦਾ ਸੰਤੁਲਨ ਵਿਗੜਨ ਕਰਕੇ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਕਾਰ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਮੌਕੇ ’ਤੇ ਇਕੱਤਰ ਹੋਏ ਲੋਕਾਂ ਨੇ ਨੌਜਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ ਜਿਥੇ ਉਸ ਦੀ ਮੌਤ ਹੋ ਗਈ। ਕੁਝ ਸਮੇਂ ਬਾਅਦ ਕਾਰ ਨੂੰ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ ’ਤੇ ਕਾਬੂ ਪਾਇਆ। ਪੁਲਿਸ ਨੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਦੋਰਾਂਗਲਾ ਸਬ ਤਹਿਸੀਲ ’ਚ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਮਾਰਿਆ ਛਾਪਾ ਪੰਜ ਘੰਟੇ ਤੱਕ ਰਿਕਾਰਡ ਦੀ ਕੀਤੀ ਜਾਂਚ ਅਗਲੀ ਖ਼ਬਰ ਦੋ ਲੁਟੇਰੇ ਸਾਈਕਲ ਸਵਾਰ ਕੋਲੋਂ ਮੋਬਾਈਲ ਖੋਹ ਕੇ ਹੋਏ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।