12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੰਡੀਆਂ ਵਿਚ ਕਿਸਾਨਾਂ ਲਈ ਪ੍ਰਸ਼ਾਸਨਿਕ ਸਹੂਲਤਾਂ ਨਾਂਹ ਦੇ ਬਰਾਬਰ

ਗੁਰਦਾਸਪੁਰ, 10 ਅਕਤੂਬਰ (ਚੱਕਰਾਜਾ)- ਪੂਰੇ ਪੰਜਾਬ ਵਿਚ ਝੋਨੇ ਦੀ ਖਰੀਦ ਇਕ ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਖਰੀਦ ਸ਼ੁਰੂ ਕਰਨ ਦੇ ਐਲਾਨ ਤੋਂ ਪਹਿਲਾਂ ਹੀ ਸਰਕਾਰ ਵਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਮੰਡੀਆਂ ਵਿਚ ਕਿਸਾਨਾਂ ਦੀਆਂ ਮੁੱਢਲੀਆਂ ਜਰੂਰਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਪਰ ਇਨ੍ਹਾਂ ਪ੍ਰਬੰਧਾਂ ਅਤੇ ਸਹੂਲਤਾਂ ਤੋਂ ਕਿਸਾਨ ਨਾਖੁਸ਼ ਨਜ਼ਰ ਆ ਰਹੇ ਹਨ।

ਗੁਰਦਾਸਪੁਰ ਦਾਣਾ ਮੰਡੀ ਵਿਖੇ ਜਾਣਕਾਰੀ ਦਿੰਦੇ ਹੋਏ ਕਿਸਾਨ। ਤਸਵੀਰ : ਵਿਸ਼ਾਲ ਮੁੰਨਾ 11-10-2026
ਗੁਰਦਾਸਪੁਰ, 10 ਅਕਤੂਬਰ (ਚੱਕਰਾਜਾ)- ਪੂਰੇ ਪੰਜਾਬ ਵਿਚ ਝੋਨੇ ਦੀ ਖਰੀਦ ਇਕ ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਖਰੀਦ ਸ਼ੁਰੂ ਕਰਨ ਦੇ ਐਲਾਨ ਤੋਂ ਪਹਿਲਾਂ ਹੀ ਸਰਕਾਰ ਵਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਮੰਡੀਆਂ ਵਿਚ ਕਿਸਾਨਾਂ ਦੀਆਂ ਮੁੱਢਲੀਆਂ ਜਰੂਰਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਪਰ ਇਨ੍ਹਾਂ ਪ੍ਰਬੰਧਾਂ ਅਤੇ ਸਹੂਲਤਾਂ ਤੋਂ ਕਿਸਾਨ ਨਾਖੁਸ਼ ਨਜ਼ਰ ਆ ਰਹੇ ਹਨ। ਇਸ ਸਬੰਧੀ ਗੁਰਦਾਸਪੁਰ ਮੰਡੀ ਵਿਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਨੇ ਸਰਕਾਰੀ ਪ੍ਰਬੰਧਾਂ ਪ੍ਰਤੀ ਖੁਸ਼ੀ ਪ੍ਰਗਟਾਈ ਗਈ ਹੈ। ਉਨ੍ਹਾਂ ਸਰਕਾਰ ਵਲੋਂ ਝੋਨੇ ਦੀ ਅਨਲੋਡਿੰਗ, ਤੁਲਾਈ, ਖਰੀਦ ਅਤੇ ਭੁਗਤਾਨ ਦੇ ਵਧੀਆ ਪ੍ਰਬੰਧ ਕੀਤੇ ਗਏ ਹਨ ਪਰ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਆ ਕੇ ਇੰਝ ਲੱਗਦਾ ਹੈ ਕਿ ਮੰਡੀਆਂ ਨਾਲ ਸਬੰਧਿਤ ਅਧਿਕਾਰੀ ਸਰਕਾਰ ਦੀਆਂ ਹਦਾਇਤਾਂ ਦੀ ਕੋਈ ਪਰਵਾਹ ਨਹੀਂ ਕਰਦੇ । ਕਿਸਾਨਾਂ ਦਾ ਕਹਿਣਾ ਹੈ ਕਿ ਬੀਤੇ ਦਿਨ ਹੋਈ ਬਾਰਿਸ਼ ਕਾਰਨ ਮੰਡੀ ਵਿਚ ਪਿਆ ਕਾਫੀ ਝੋਨਾ ਗਿੱਲਾ ਹੋ ਗਿਆ ਸੀ, ਕਿਉਂਕਿ ਆੜਤੀਆਂ ਕੋਲ ਵਿਆਪਕ ਤਰਪਾਲਾਂ ਨਹੀਂ ਸਨ। ਜਿਸ ਤੋਂ ਬਾਅਦ ਉਸ ਰਾਤ ਮੰਡੀ ਵਿਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਨੂੰ ਗਿੱਲਾ ਝੋਨਾ ਬਿਨਾਂ ਵੇਚੇ ਵਾਪਸ ਲੈ ਕੇ ਜਾਣਾ ਪਿਆ। ਕਿਸਾਨਾਂ ਦਾ ਕਹਿਣਾ ਹੈ ਕਿ ਤਰਪਾਲਾਂ ਤੋਂ ਇਲਾਵਾ ਗੁਰਦਾਸਪੁਰ ਦੀਆਂ ਮੰਡੀਆਂ ਵਿਚ ਨਾ ਤਾਂ ਪੀਣ ਦੇ ਪਾਣੀ ਦੀ ਜਰੂਰਤ ਅਨੁਸਾਰ ਵਿਵਸਥਾ ਹੈ ਤੇ ਨਾ ਹੀ ਠਹਿਰਨ ਤੇ ਦਵਾਈਆਂ ਆਦਿ ਦਾ ਇੰਤਜ਼ਾਮ ਹੈ ਉੱਥੇ ਹੀ ਪਖਾਨਿਆਂ ਦੀ ਸਫਾਈ ਵੀ ਠੀਕ ਢੰਗ ਨਾਲ ਨਹੀਂ ਕਰਵਾਈ ਗਈ ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ’ਤੇ ਕੀਤਾ ਹੱਲ ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਕਾਂਸ਼ੀ ਰਾਮ ਦਾ ਪ੍ਰੀਨਿਵਾਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।