ਮਾਨਵਤਾ ਦੀ ਸੇਵਾ ਬਿਰਧ ਆਸ਼ਰਮ ਲੇਹਲ ਵਿਖੇ ਗੁਰਮਤਿ ਸਮਾਗਮ
ਧਾਰੀਵਾਲ, 11 ਅਕਤੂਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਵੈਲਫੇਅਰ ਫਾਊਡੇਸ਼ਨ ਅਧੀਨ ਚਲਦੇ ਮਾਨਵਤਾ ਦੀ ਸੇਵਾ ਬਿਰਧ ਆਸ਼ਰਮ ਲੇਹਲ ਨੂੰ 8 ਸਾਲ ਪੂਰੇ ਹੋਣ ’ਤੇ ਮਾਨਵਤਾ ਦੀ ਸੇਵਾ ਬਿਰਧ ਆਸ਼ਰਮ ਪਿੰਡ ਲੇਹਲ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਆਸ਼ਰਮ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਵੇਲੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ।
ਅਜੀਤ ਡੈਸਕ
12-10-2026