13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

18 ਵਾਂ ਮਹਾਂਮਾਈ ਦਾ ਜਾਗਰਣ ਅੱਜ

ਗੁਰਦਾਸਪੁਰ, 12 ਅਕਤੂਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਸਥਿਤ ਪਿੰਡ ਨਵਾਂ ਸ਼ਾਲਾ ਦੀ ਫਰੈਂਡਸ ਯੂਥ ਕਲੱਬ ਰਜਿਸਟਰੇਸ਼ਨ ਤੇ ਯੂ. ਐਸ.

ਗਾਇਕ ਮਨੀ ਲਾਡਲਾ 13-10-2026
ਗੁਰਦਾਸਪੁਰ, 12 ਅਕਤੂਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਸਥਿਤ ਪਿੰਡ ਨਵਾਂ ਸ਼ਾਲਾ ਦੀ ਫਰੈਂਡਸ ਯੂਥ ਕਲੱਬ ਰਜਿਸਟਰੇਸ਼ਨ ਤੇ ਯੂ.ਐਸ.ਏ ਕਲੱਬ ਦੇ ਸਾਂਝੇ ਸਹਿਯੋਗ ਸਦਕਾ 18ਵਾਂ ਮਹਾਂਮਾਈ ਦਾ ਵਿਸ਼ਾਲ ਜਾਗਰਣ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 13 ਅਕਤੂਬਰ ਨੂੰ ਸ਼ਰਧਾ ਤੇ ਸ਼ਾਨ ਨਾਲ ਪਿੰਡ ਵਾਸੀਆਂ ਤੇ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ । ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਬਿਕਰਮਜੀਤ ਸਿੰਘ, ਹਰਜੀਤ ਸਿੰਘ ਨੇ ਦੱਸਿਆ ਕਿ ਜਾਗਰਨ ’ਚ ਪੰਜਾਬ ਦੇ ਮਸ਼ਹੂਰ ਲੋਕ ਗਾਇਕ ਮਨੀ ਲਾਡਲਾ ਹਾਜ਼ਰੀ ਭਰ ਰਹੇ ਹਨ ਤੇ ਮਹਾਂਮਾਈ ਦੀਆਂ ਭੇਟਾਂ ਦਾ ਗੁਣਗਾਨ ਕਰਨਗੇ । ਉਨ੍ਹਾਂ ਦੱਸਿਆ ਕਿ ਮਹਾਂਮਾਈ ਦੇ ਜਾਗਰਨ ’ਚ ਭਾਰਤੀ ਪ੍ਰਵਾਸੀ ਖੁੱਲ ਦਿਲੀ ਨਾਲ ਮਦਦ ਕਰ ਰਹੇ ਹਨ ਤੇ ਉਹ ਉਨ੍ਹਾਂ ਦੇ ਹਮੇਸ਼ਾ ਰਿਣੀ ਰਹਿਣਗੇ । ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਸੰਗਤਾਂ ਵਾਸਤੇ ਬੈਠਣ ਤੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਕਿਹਾ ਇਸ ਜਾਗਰਨ ਪ੍ਰਤੀ ਇਲਾਕੇ ਦੇ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ।
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ 47 ਤਮਗੇ ਹਾਸਲ ਕੀਤੇ ਅਗਲੀ ਖ਼ਬਰ ਜ਼ਿਲ੍ਹਾ ਹੈੱਡਕੁਆਰਟਰ ਨੂੰ ਜਾਂਦੀ ਸੜਕ ਦੀ ਹਾਲਤ ਦਿਨ ਪਰ ਦਿਨ ਨਿੱਘਰਦੀ ਜਾ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।