ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਗੁਰਦਾਸਪੁਰ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਕੰਮਕਾਜ ਠੱਪ ਕਰਕੇ ਕੀਤੀ ਹੜਤਾਲ
ਗੁਰਦਾਸਪੁਰ, 12 ਅਕਤੂਬਰ (ਅਸ਼ੋਕ ਸ਼ਰਮਾ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਗੁਰਦਾਸਪੁਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਹੜਤਾਲ ਕਰਕੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਤੇ ਮੰਗਾਂ ਫੌਰੀ ਤੌਰ ’ਤੇ ਹੱਲ ਨਹੀਂ ਹੋਈਆਂ ਤਾਂ ਪੰਜਾਬ ਅੰਦਰ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ। ਸੇਵਾ ਕੇਂਦਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਬਾਰ-ਬਾਰ ਮੀਟਿੰਗਾਂ ਕਰਕੇ ਫਿਰ ਵੀ ਮੰਗਾਂ ਦਾ ਹੱਲ ਨਹੀਂ ਕਰ ਰਹੀ।
ਅਜੀਤ ਡੈਸਕ
13-10-2026