16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵਿਨ ਫੋਰਡ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਪੱਧਰ ਦੀ ਕਰਾਟੇ ਚੈਂਪੀਅਨਸ਼ਿਪ ’ਚ ਰਚਿਆ ਇਤਿਹਾਸ ਪਾਰਥ ਮਹਾਜਨ ਨੇ ਜਿੱਤਿਆ ਚਾਂਦੀ ਦਾ ਤਗਮਾ

ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)-ਵਿਨ ਫੋਰਡ ਵਰਲਡ ਸਕੂਲ ਬੁੱਲੋਵਾਲ (ਬਟਾਲਾ) ਜੋ ਕਿ ਆਈ. ਸੀ.

ਵਿਨ ਫੋਰਡ ਵਰਲਡ ਸਕੂਲ ਬੁੱਲੋਵਾਲ (ਬਟਾਲਾ) ਦੇ ਕਰਾਟੇ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨਾਲ ਚੇਅਰਮੈਨ ਬਿਕਰਮਜੀਤ ਸਿੰਘ ਬਾਠ ਤੇ ਹੋਰ। ਅਜੀਤ ਤਸਵੀਰ 15-10-2026
ਬਟਾਲਾ, 14 ਅਕਤੂਬਰ (ਸਤਿੰਦਰ ਸਿੰਘ)-ਵਿਨ ਫੋਰਡ ਵਰਲਡ ਸਕੂਲ ਬੁੱਲੋਵਾਲ (ਬਟਾਲਾ) ਜੋ ਕਿ ਆਈ.ਸੀ.ਐਸ.ਈ. ਤੇ ਆਈ.ਐਸ.ਸੀ ਤੋਂ ਮਾਨਤਾ ਪ੍ਰਾਪਤ ਲਈ ਇਹ ਬੇਹੱਦ ਮਾਣ ਤੇ ਖੁਸ਼ੀ ਦਾ ਮੌਕਾ ਹੈ ਕਿ ਸਕੂਲ ਦੇ 7 ਵਿਦਿਆਰਥੀਆਂ ਨੇ ਤਾਮਿਲਨਾਡੂ ਦੇ ਸ਼ਹਿਰ ਤ੍ਰਿਪੁਰਾ ’ਚ ਹੋਈ ਨੈਸ਼ਨਲ ਪੱਧਰ ਦੀ ਕਰਾਟੇ ਚੈਂਪੀਅਨਸ਼ਿਪ ’ਚ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਬਿਕਰਮਜੀਤ ਸਿੰਘ ਬਾਠ ਤੇ ਪ੍ਰਿੰਸੀਪਲ ਸ਼੍ਰੀਮਤੀ ਦਿਵਿਆ ਵਿਕਾਸ ਗੌਤਮ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ’ਚ ਸਕੂਲ ਦੇ ਹੋਣਹਾਰ ਵਿਦਿਆਰਥੀ ਪਾਰਥ ਮਹਾਜਨ ਨੇ ਅੰਡਰ-17 ਵਰਗ ਦੇ 40 ਤੋਂ 45 ਕਿਲੋਗ੍ਰਾਮ ਭਾਰ ਵਰਗ ’ਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਉਸ ਨੇ ਉੱਤਰ ਪ੍ਰਦੇਸ਼ ਦੇ ਮੇਰਠ, ਕੇਰਲਾ ਤੇ ਮਹਾਰਾਸ਼ਟਰ ਦੇ ਖਿਡਾਰੀਆਂ ਨਾਲ ਮੁਕਾਬਲਾ ਕਰਦਿਆਂ ਆਪਣੀ ਪ੍ਰਤਿਭਾ, ਮਿਹਨਤ ਤੇ ਖੇਡ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਚ ਕੋਚ ਅੰਮ੍ਰਿਤਪਾਲ ਸਿੰਘ ਦੀ ਰਹਿਨੁਮਾਈ, ਸਿਖਲਾਈ ਤੇ ਅਣਥੱਕ ਮਿਹਨਤ ਦਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਦੇ ਮਾਰਗ ਦਰਸ਼ਨ ਸਦਕਾ ਵਿਦਿਆਰਥੀਆਂ ਨੂੰ ਨੈਸ਼ਨਲ ਪੱਧਰ ’ਤੇ ਆਪਣੀ ਕਾਬਲੀਅਤ ਦਿਖਾਉਣ ਦਾ ਸੁਨਹਿਰੀ ਮੌਕਾ ਮਿਲਿਆ। ਚੇਅਰਮੈਨ ਸ: ਬਾਠ ਅਤੇ ਪ੍ਰਿੰਸੀਪਲ ਦਿਵਿਆ ਵਿਕਾਸ ਗੌਤਮ ਨੇ ਤਮਗਾ ਜੇਤੂ ਪਾਰਥ ਮਹਾਜਨ ਸਮੇਤ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੇ ਸਾਰੇ 7 ਵਿਦਿਆਰਥੀਆਂ, ਅਵੀਰਾਜ ਸਿੰਘ ਸਤਵੀਂ, ਸਰਤਾਜ ਸਿੰਘ ਸਤਵੀਂ, ਪਾਰਥ ਮਹਾਜਨ ਨੌਵੀਂ, ਅਸ਼ਮੀਤ ਸਿੰਘ ਨੌਵੀਂ, ਸਰਗੁਨ ਕੌਰ ਦਸਵੀਂ, ਹਰਨੂੁਰ ਸਿੰਘ ਦਸਵੀਂ ਤੇ ਅਨਮੋਲਪ੍ਰੀਤ ਸਿੰਘ ਗਿਆਰਵੀਂ ਜਮਾਤ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਕੋਚ ਅੰਮ੍ਰਿਤਪਾਲ ਸਿੰਘ ਦੇ ਯੋਗਦਾਨ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਨੈਸ਼ਨਲ ਪੱਧਰ ਦੀ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦੀ ਲਹਿਰ ਹੈ। ਵਿਨ ਫੋਰਡ ਵਰਲਡ ਸਕੂਲ ਦੀ ਇਹ ਪ੍ਰਾਪਤੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਪਿਛਲੀ ਖ਼ਬਰ ਪਿੰਡ ਬਹਾਦਰ ਹੁਸੈਨ ’ਚ ਮੁਹੱਲਾ ਕਲੀਨਿਕ ਦੇ ਉਦਘਾਟਨ ਸਮੇਂ ‘ਆਪ’ ਆਗੂ ਬਲਵਿੰਦਰ ਸਿੰਘ ਲਾਡੀ ਦਾ ਹੋਇਆ ਵਿਰੋਧ ਅਗਲੀ ਖ਼ਬਰ ਸੰਨੀ ਲੋਧੀਨੰਗਲ ਵਲੋਂ ਪਿੰਡ ਮਿਰਜਾਜਾਨ ਤੋਂ ਘਰੋ-ਘਰੀ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।