15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਠਾਨਕੋਟ ਭਾਜਪਾ ਨੇ ਨਸ਼ਾ ਤਸਕਰੀ ਤੇ ਕਤਲਾਂ ਦੇ ਮੁੱਦੇ ’ਤੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਪਠਾਨਕੋਟ, 14 ਅਕਤੂਬਰ (ਸੁਮਿਤ)-ਪੰਜਾਬ ’ਚ ਕਥਿਤ ਤੌਰ ’ਤੇ ਵੱਧ ਰਹੀ ਨਸ਼ਾ ਤਸਕਰੀ ਤੇ ਕਤਲ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਅੱਜ ਪਠਾਨਕੋਟ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ । ਇਸ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ।

ਡੀ.ਸੀ. ਪਠਾਨਕੋਟ ਨੂੰ ਮੰਗ ਪੱਤਰ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਤੇ ਭਾਜਪਾ ਆਗੂ। ਤਸਵੀਰ: ਸੁਮਿਤ 15-10-2026
ਪਠਾਨਕੋਟ, 14 ਅਕਤੂਬਰ (ਸੁਮਿਤ)-ਪੰਜਾਬ ’ਚ ਕਥਿਤ ਤੌਰ ’ਤੇ ਵੱਧ ਰਹੀ ਨਸ਼ਾ ਤਸਕਰੀ ਤੇ ਕਤਲ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਅੱਜ ਪਠਾਨਕੋਟ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ । ਇਸ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ । ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਵਫ਼ਦ ਨੇ ਡੀ.ਸੀ. ਪਠਾਨਕੋਟ ਡਾ: ਪੱਲਵੀ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ’ਚ ਨਸ਼ਾ ਤਸਕਰੀ ਤੇ ਕਾਨੂੰਨ-ਵਿਵਸਥਾ ਨਾਲ ਜੁੜੇ ਮੁੱਦਿਆਂ ’ਤੇ ਚਿੰਤਾ ਪ੍ਰਗਟਾਈ । ਇਸ ਮੌਕੇ ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਵੀ ਮੌਜੂਦ ਸਨ । ਇਸ ਮੌਕੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ, ਦੀਪਾਂਸ਼ੂ ਘਈ, ਰਾਜ ਕੁਮਾਰ ਗੁਪਤਾ, ਸੂਬਾ ਸਕੱਤਰ ਰਾਕੇਸ਼ ਸ਼ਰਮਾ ਤੇ ਸੂਬਾ ਸਕੱਤਰ ਐਡਵੋਕੇਟ ਮੀਣਾ ਤਰਨਾਚ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ । ਭਾਜਪਾ ਆਗੂਆਂ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਤੇ ਕਤਲ ਦੀਆਂ ਘਟਨਾਵਾਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਸੂਬਾ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ । ਉਨ੍ਹਾਂ ਮੰਗ ਕੀਤੀ ਕਿ ਸੂਬੇ ’ਚ ਕਾਨੂੰਨ-ਵਿਵਸਥਾ ਨੂੰ ਸੁਧਾਰਨ ਤੇ ਨਸ਼ਾ ਤਸਕਰੀ ’ਤੇ ਰੋਕ ਲਗਾਉਣ ਲਈ ਠੋਸ ਕਦਮ ਚੁੱਕੇ ਜਾਣ ਤੇ ਭਗਵੰਤ ਮਾਨ ਸਰਕਾਰ ਨੂੰ ਬਰਖ਼ਾਸਤ ਕੀਤਾ ਜਾਵੇ । ਇਸ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ ।
ਪਿਛਲੀ ਖ਼ਬਰ ਪਿੰਡ ’ਚ ਚੱਲ ਰਹੀ ਰਾਮ ਲੀਲ੍ਹਾ ’ਚ ਕਾਂਗਰਸੀ ਆਗੂ ਜੱਟ ਪੰਮਾ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਟੈੱਡੈਕਸ ਕੈਲੇਡੋਨੀਅਨ ਦੇ ਸਫ਼ਲ ਆਯੋਜਨ ਲਈ ਸ੍ਰੀਜਲ ਗੁਪਤਾ ਦੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।