ਭਾਜਪਾ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਜਤਾਇਆ ਰੋਸ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
ਪਠਾਨਕੋਟ, 14 ਅਕਤੂਬਰ (ਸੁਮਿਤ)-ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਮਾਨਸਾ ’ਚ ਪਰਮਿੰਦਰ ਸਿੰਘ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਸੂਬਾ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਿਰ ਕੀਤਾ ।
ਅਜੀਤ ਡੈਸਕ
15-10-2026