ਪਠਾਨਕੋਟ, 15 ਅਕਤੂਬਰ (ਸੰਧੂ)-ਏ.ਐਂਡ.ਐਮ ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਰਿਦੀਸ਼ ਠਾਕੁਰ ਨੇ ਕਰਾਟੇ ਮੁਕਾਬਲੇ ’ਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਉਸ ਨੂੰ ਰਾਸ਼ਟਰੀ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ। ਸਕੂਲ ਦੇ ਚੇਅਰਮੈਨ ਅਕਸ਼ੈ ਮਹਾਜਨ, ਵਾਈਸ ਚੇਅਰਮੈਨ ਨਮਨ ਮਹਾਜਨ, ਪ੍ਰਿੰਸੀਪਲ ਮੰਜੂ ਸਿੰਘਅਤੇ ਵਾਈਸ ਪ੍ਰਿੰਸੀਪਲ ਅਰਮਿੰਦਰ ਕੌਰ ਨੇ ਰਿਦੀਸ਼ ਨੂੰ ਵਧਾਈ ਦਿੱਤੀ ਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।