16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਬੰਦ ਦੇ ਮੱਦੇਨਜ਼ਰ ਜੀ.ਆਰ.ਪੀ ਤੇ ਆਰ.ਪੀ.ਐੱਫ ਵਲੋਂ ਰੇਲਵੇ ਸਟੇਸ਼ਨਾਂ ’ਤੇ ਸਰਚ ਆਪਰੇਸ਼ਨ

ਪਠਾਨਕੋਟ, 15 ਅਕਤੂਬਰ (ਸੰਧੂ/ਵਿਨੋਦ)-ਪੰਜਾਬ ਬੰਦ ਦੇ ਮੱਦੇਨਜ਼ਰ ਰੇਲਵੇ ਖੇਤਰ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਜੀ. ਆਰ.

ਅਜੀਤ ਡੈਸਕ 16-10-2026
ਪਠਾਨਕੋਟ, 15 ਅਕਤੂਬਰ (ਸੰਧੂ/ਵਿਨੋਦ)-ਪੰਜਾਬ ਬੰਦ ਦੇ ਮੱਦੇਨਜ਼ਰ ਰੇਲਵੇ ਖੇਤਰ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਜੀ.ਆਰ.ਪੀ ਤੇ ਆਰ.ਪੀ.ਐੱਫ ਵਲੋਂ ਐਂਟੀਸੈਬੋਟੇਜ ਟੀਮ ਦੇ ਸਹਿਯੋਗ ਨਾਲ ਪਠਾਨਕੋਟ ਸਿਟੀ ਤੇ ਕੈਂਟ ਰੇਲਵੇ ਸਟੇਸ਼ਨਾਂ ’ਤੇ ਸਾਂਝਾ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਰੇਲ ਗੱਡੀਆਂ, ਪਲੇਟਫਾਰਮਾਂ, ਉਡੀਕ ਘਰ, ਮੋਟਰਸਾਈਕਲ ਸਟੈਂਡ ਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸ਼ੱਕੀ ਵਿਅਕਤੀਆਂ ਦੇ ਪਹਿਚਾਣ ਪੱਤਰਾਂ ਦੀ ਪੜਤਾਲ ਦੇ ਨਾਲ ਪੁੱਛਗਿੱਛ ਵੀ ਕੀਤੀ ਗਈ। ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਇੰਸਪੈਕਟਰ ਸੁਖਵਿੰਦਰ ਸਿੰਘ ਸਰਾਂ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਤੇ ਪੰਜਾਬ ਬੰਦ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ ’ਤੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਯਾਤਰੀਆਂ ਨੂੰ ਆਪਣੇ ਕੀਮਤੀ ਸਾਮਾਨ ਦੀ ਸੰਭਾਲ ਕਰਨ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ’ਤੇ ਗਰਜੇ ਸਾਬਕਾ ਵਿਧਾਇਕ ਜੋਗਿੰਦਰਪਾਲ ਅਗਲੀ ਖ਼ਬਰ ਬੇਮੌਸਮੀ ਬਰਸਾਤ ਕਾਰਨ ਘੋਹ ਦਾਣਾ ਮੰਡੀ ’ਚ ਭਰਿਆ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।