17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ

ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਅਹੁਦੇਦਾਰਾਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਸਮਾਧਾਂ ਅੱਡਾ ਧੰਦੋਈ ਵਿਖੇ ਸੂਬਾ ਮੀਤ ਪ੍ਰਧਾਨ ਰਾਜਗੁਰਵਿੰਦਰ ਸਿੰਘ ਘੁਮਾਣ ਦੀ ਅਗਵਾਈ ਹੇਠ ਹੋਈ, ਜਿਸ ’ਚ ਜ਼ਿਲ੍ਹਾ ਗੁਰਦਾਸਪੁਰ ਦੇ ਸਕੱਤਰ ਬਲਦੇਵ ਸਿੰਘ ਹਰਪੁਰਾ ਦੀ ਜ਼ਮੀਨ ਦੇ ਮਸਲੇ ਦੇ ਸੰਬੰਧ ਵਿਚ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਕਥਿਤ ਢਿੱਲੀ ਕਾਰਵਾਈ ਬਾਰੇ ਬਲਦੇਵ ਸਿੰਘ ਵਲੋਂ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਬਲਦੇਵ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਨੂੰ ਤੇਜ਼ ਕੀਤਾ ਜਾਵੇ।

ਅਜੀਤ ਡੈਸਕ 17-10-2026
ਬਟਾਲਾ, 16 ਅਕਤੂਬਰ (ਸਤਿੰਦਰ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਅਹੁਦੇਦਾਰਾਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਸਮਾਧਾਂ ਅੱਡਾ ਧੰਦੋਈ ਵਿਖੇ ਸੂਬਾ ਮੀਤ ਪ੍ਰਧਾਨ ਰਾਜਗੁਰਵਿੰਦਰ ਸਿੰਘ ਘੁਮਾਣ ਦੀ ਅਗਵਾਈ ਹੇਠ ਹੋਈ, ਜਿਸ ’ਚ ਜ਼ਿਲ੍ਹਾ ਗੁਰਦਾਸਪੁਰ ਦੇ ਸਕੱਤਰ ਬਲਦੇਵ ਸਿੰਘ ਹਰਪੁਰਾ ਦੀ ਜ਼ਮੀਨ ਦੇ ਮਸਲੇ ਦੇ ਸੰਬੰਧ ਵਿਚ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਕਥਿਤ ਢਿੱਲੀ ਕਾਰਵਾਈ ਬਾਰੇ ਬਲਦੇਵ ਸਿੰਘ ਵਲੋਂ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਬਲਦੇਵ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਨੂੰ ਤੇਜ਼ ਕੀਤਾ ਜਾਵੇ। ਸਮੂਹ ਆਗੂਆਂ ਨੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਨਿੰਦਾ ਕੀਤੀ। ਮੀਟਿੰਗ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਚਨ ਸਿੰਘ ਭੰਬੋਈ, ਖ਼ਜ਼ਾਨਚੀ ਬਲਦੇਵ ਸਿੰਘ ਕਲੇਰ, ਜਨਰਲ ਸਕੱਤਰ ਗੁਰਮੀਤ ਸਿੰਘ ਢਡਿਆਲਾ ਨਜ਼ਾਰਾ, ਜ਼ਿਲ੍ਹਾ ਆਗੂ ਬਲਰਾਜ ਸਿੰਘ ਬਟਾਲਾ, ਬਲਾਕ ਕਾਦੀਆਂ ਪ੍ਰਧਾਨ ਲਖਬੀਰ ਸਿੰਘ ਹਰਪੁਰਾ, ਬਲਾਕ ਬਟਾਲਾ ਪ੍ਰਧਾਨ ਲਖਵਿੰਦਰ ਸਿੰਘ ਪ੍ਰਤਾਪਗੜ, ਸ਼ਮਸ਼ੇਰ ਸਿੰਘ ਹਰਪੁਰਾ, ਸੁਖਦੇਵ ਸਿੰਘ ਹਰਪੁਰਾ, ਬੂੜ ਸਿੰਘ ਕਲੇਰ, ਰਵਿੰਦਰ ਸਿੰਘ ਕਾਜਨਪੁਰ, ਹਰਪਾਲ ਸਿੰਘ ਨੱਥੂ ਖੈਹਿਰਾ, ਜਸਪਾਲ ਸਿੰਘ ਕੰਡੀਲਾ, ਸੁਖਦੇਵ ਸਿੰਘ ਹਰਪੁਰਾ, ਹੀਰਾ ਸਿੰਘ ਕੰਡੀਲਾ, ਰਛਪਾਲ ਸਿੰਘ ਕਾਜਨਪੁਰ, ਰਵਿੰਦਰ ਸਿੰਘ ਕਾਜਨਪੁਰ, ਪ੍ਰੇਮ ਸਿੰਘ ਨੱਥੂ ਖੈਹਿਰਾ, ਨਰਿੰਦਰ ਸਿੰਘ ਜੌਹਲ, ਲਾਡੀ ਥਰੀਏਵਾਲ, ਜਿੰਦਾ ਨਾਥਪੁਰ, ਦਲਜੀਤ ਸਿੰਘ ਅੱਡਾ ਧੰਦੋਈ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ ਪਰਾਲੀ ਨਾ ਸਾੜਨ’ ਵਿਸ਼ੇ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਸਕੂਲ ਲੱਖਣਕਲਾਂ ’ਚ ਡਰਾਇੰਗ ਮੁਕਾਬਲੇ ਅਗਲੀ ਖ਼ਬਰ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸਨੰਗਲ ਵਲੋਂ ਗੁਰਬਾਣੀ ਤੇ ਸਿੱਖ ਇਤਿਹਾਸ ਸੰਬੰਧੀ ਕਿਤਾਬਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।