ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪਿੰਡ ਚੱਕਰਾਜਾ ਦੇ 70 ਪਰਿਵਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇ ਦਸਤਾਵੇਜ਼ ਵੰਡੇ
ਗੁਰਦਾਸਪੁਰ, 16 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਲੜੀ ਤਹਿਤ ਪਿੰਡ ਚੱਕਰਾਜਾ ਵਿਖੇ ਸਰਪੰਚ ਸੁਖਰਾਜ ਕੌਰ ਦੀ ਅਗਵਾਈ ਹੇਠ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਪਿੰਡ ਦੇ ਲਾਲ ਲਕੀਰ ਅੰਦਰ ਆਉਂਦੇ 70 ਪਰਿਵਾਰਾਂ ਨੂੰ ਉਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਦਸਤਾਵੇਜ ਸੌਂਪੇ ਗਏ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।
ਗੁਰਦਾਸਪੁਰ, 16 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਲੜੀ ਤਹਿਤ ਪਿੰਡ ਚੱਕਰਾਜਾ ਵਿਖੇ ਸਰਪੰਚ ਸੁਖਰਾਜ ਕੌਰ ਦੀ ਅਗਵਾਈ ਹੇਠ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਪਿੰਡ ਦੇ ਲਾਲ ਲਕੀਰ ਅੰਦਰ ਆਉਂਦੇ 70 ਪਰਿਵਾਰਾਂ ਨੂੰ ਉਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਦਸਤਾਵੇਜ ਸੌਂਪੇ ਗਏ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲਾਲ ਲਕੀਰ ਅੰਦਰ ਰਹਿਣ ਵਾਲੇ ਲੋਕਾਂ ਨੂੰ ਆਪਣੇ ਹੀ ਘਰਾਂ ਦੇ ਮਾਲਕਾਨਾ ਹੱਕ ਸਾਬਤ ਕਰਨ ਲਈ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਮੇਰਾ ਘਰ ਮੇਰੇ ਨਾਮ ਯੋਜਨਾ ਨੇ ਲੋਕਾਂ ਦੀ ਇਸ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਉਨ੍ਹਾਂ ਨੂੰ ਆਪਣੇ ਘਰਾਂ ਦਾ ਅਸਲੀ ਮਾਲਕ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ 70 ਪਰਿਵਾਰਾਂ ਨੂੰ ਇਹ ਦਸਤਾਵੇਜ ਸੌਂਪ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਮਿਲੀ ਹੈ ਅਤੇ ਦੀਨਾਨਗਰ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਨਾ ਉਨ੍ਹਾਂ ਦਾ ਮੁੱਖ ਨਿਸ਼ਾਨਾ ਹੈ। ਸਮਾਗਮ ਦੀ ਅਗਵਾਈ ਕਰ ਰਹੇ ਸਰਪੰਚ ਸੁਖਰਾਜ ਕੌਰ ਨੇ ਪੰਜਾਬ ਸਰਕਾਰ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਚੱਕਰਾਜਾ ਦੇ ਵਿਕਾਸ ਕਾਰਜਾਂ ਲਈ ਮੌਜੂਦਾ ਸਰਕਾਰ ਵਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ।