18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਸ਼ਿਆਂ ਵਿਰੁੱਧ ਪੁਲਿਸ ਦੀ ਮੁਹਿੰਮ ਨੂੰ ਵਪਾਰੀਆਂ ਦਾ ਸਮਰਥਨ

ਪਠਾਨਕੋਟ, 17 ਅਕਤੂਬਰ (ਸੰਧੂ)-ਸ਼ਹਿਰ ਵਿਚ ਨਸ਼ਿਆਂ ਦੇ ਖਾਤਮੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਠਾਨਕੋਟ ਦੇ ਪ੍ਰਮੁੱਖ ਵਪਾਰੀਆਂ ਅਤੇ ਵੱਖ-ਵੱਖ ਸੰਗਠਨਾਂ ਦੇ ਨੁਮਾਇੰਦਿਆਂ ਨੇ ਐੱਸ. ਐੱਸ.

ਅਜੀਤ ਡੈਸਕ 18-10-2026
ਪਠਾਨਕੋਟ, 17 ਅਕਤੂਬਰ (ਸੰਧੂ)-ਸ਼ਹਿਰ ਵਿਚ ਨਸ਼ਿਆਂ ਦੇ ਖਾਤਮੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਠਾਨਕੋਟ ਦੇ ਪ੍ਰਮੁੱਖ ਵਪਾਰੀਆਂ ਅਤੇ ਵੱਖ-ਵੱਖ ਸੰਗਠਨਾਂ ਦੇ ਨੁਮਾਇੰਦਿਆਂ ਨੇ ਐੱਸ.ਐੱਸ.ਪੀ ਮਨਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼ਹਿਰ ਵਿਚ ਨਸ਼ਿਆਂ ਦੀ ਸਮੱਸਿਆ, ਚੋਰੀ ਦੀਆਂ ਵਾਰਦਾਤਾਂ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਮੇਨ ਬਾਜ਼ਾਰ ਐਸੋਸੀਏਸ਼ਨ ਅਤੇ ਸ਼ਿਮਲਾ ਪਹਾੜੀ ਪਾਰਕ ਦੇ ਪ੍ਰਧਾਨ ਭਾਰਤ ਮਹਾਜਨ, ਪੇਡਾ ਦੇ ਚੇਅਰਮੈਨ ਸੁਨੀਲ ਮਹਾਜਨ, ਮੋਬਾਈਲ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਿਤ ਨੱਯਰ, ਰਾਜੇਸ਼ ਪੁਰੀ ਅਤੇ ਰੋਟਰੀ ਕਲੱਬ ਦੇ ਪ੍ਰਧਾਨ ਰਾਜੀਵ ਅਵਸਥੀ ਹਾਜ਼ਰ ਸਨ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਪੁਲਿਸ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਪੁਲਿਸ ਤੇ ਸਮਾਜ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਐੱਸ.ਐੱਸ.ਪੀ ਮਨਪ੍ਰੀਤ ਸਿੰਘ ਨੇ ਕਿਹਾ ਕਿ ਸ਼ਹਿਰ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਵਚਨਬੱਧ ਹੈ। ਨਸ਼ਿਆਂ ਦੇ ਕਾਰੋਬਾਰ ਤੇ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਨਸ਼ਾ ਵੇਚਣ ਜਾਂ ਕਿਸੇ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ ।
ਪਿਛਲੀ ਖ਼ਬਰ ਰਾਮ ਲੀਲ੍ਹਾ ਵਿਚ ਸੀਨੀਅਰ ਕਾਂਗਰਸੀ ਨੇਤਾ ਸਤੀਸ਼ ਜੱਟ ਪੰਮਾ ਨੇ ਕੀਤੀ ਸਮੂਲੀਅਤ ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਦੌਰਾ ਕਰ ਕੇ ਦਿੱਤਾ ਮਨੁੱਖਤਾ ਦਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।