19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ-ਮੇਘ ਸਿੰਘ

ਫਤਿਆਬਾਦ, 18 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਜਥੇ. ਮੇਘ ਸਿੰਘ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਅਜੀਤ ਡੈਸਕ 19-10-2026
ਫਤਿਆਬਾਦ, 18 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਜਥੇ. ਮੇਘ ਸਿੰਘ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਐਂਟੀ ਡਰੱਗ ਟਾਸਕ ਫੋਰਸ ਨਾਲ ਜੁੜੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਸੂਬੇ ਦੀ ਕਾਨੂੰਨ-ਵਿਵਸਥਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਜਥੇ. ਮੇਘ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਗੰਭੀਰ ਘਟਨਾਵਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਸੂਬੇ ਦੇ ਲੋਕਾਂ ਨੂੰ ਦੱਸਿਆ ਜਾਵੇ ਕਿ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਸਰਕਾਰ ਵਲੋਂ ਕੀ ਠੋਸ ਕਦਮ ਚੁੱਕੇ ਜਾ ਰਹੇ ਹਨ।
ਪਿਛਲੀ ਖ਼ਬਰ ਵਿਧਾਇਕ ਲਾਲਪੁਰਾ ਵਲੋਂ ਵਾਲੀਬਾਲ ਟੂਰਨਾਮੈਂਟ ਦੌਰਾਨ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ ਖਿਡਾਰੀਆਂ ਨੂੰ ਇਕ ਲੱਖ ਰੁਪਏ ਦੀ... ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਯੂਥ ਕਾਂਗਰਸੀਆਂ ਵਲੋਂ ਪੱਟੀ ’ਚ ਰੋਸ ਮਾਰਚ ਹਰਮਨ ਸੇਖੋਂ ਦੀ ਅਗਵਾਈ ਹੇਠ ਪੰਜਾਬ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।