ਪਿੰਡ ਰੱਤਾ ਦੇ ਅਨੇਕਾਂ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ
ਡੇਰਾ ਬਾਬਾ ਨਾਨਕ, 21 ਅਕਤੂਬਰ (ਹੀਰਾ ਸਿੰਘ ਮਾਂਗਟ)-ਅੱਜ ਨਜ਼ਦੀਕੀ ਪਿੰਡ ਰੱਤਾ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਸੀਨੀਅਰ ਆਗੂ ਭਾਈ ਸੁਖਵਿੰਦਰ ਸਿੰਘ ਅਗਵਾਨ ਤੇ ਮਾਝਾ ਜ਼ੋਨ ਪ੍ਰਧਾਨ ਅਮਰਜੀਤ ਸਿੰਘ ਵਨਚੜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਆਗੂ ਗੁਰਿੰਦਰਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਪਾਰਟੀ ਦੀ ਭਰਵੀਂ ਮੀਟਿੰਗ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮਾਝਾ ਜ਼ੋਨ ਦੇ ਸੈਕਟਰੀ ਹਰਪਾਲ ਸਿੰਘ ਤਖੱਤੂਚੱਕ ਤੇ ਸੀਨੀਅਰ ਯੂਥ ਆਗੂ ਪ੍ਰਭਜੋਤ ਸਿੰਘ ਅੰਮ੍ਰਿਤਸਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਅ
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ’ਚ ਸ਼ਾਮਲ ਹੋਏ ਪਰਿਵਾਰਾਂ ਨਾਲ ਗੁਰਿੰਦਰਜੀਤ ਸਿੰਘ ਪੱਡਾ ਤੇ ਹੋਰ। ਤਸਵੀਰ : ਹੀਰਾ ਸਿੰਘ ਮਾਂਗਟ
22-10-2026
ਡੇਰਾ ਬਾਬਾ ਨਾਨਕ, 21 ਅਕਤੂਬਰ (ਹੀਰਾ ਸਿੰਘ ਮਾਂਗਟ)-ਅੱਜ ਨਜ਼ਦੀਕੀ ਪਿੰਡ ਰੱਤਾ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਸੀਨੀਅਰ ਆਗੂ ਭਾਈ ਸੁਖਵਿੰਦਰ ਸਿੰਘ ਅਗਵਾਨ ਤੇ ਮਾਝਾ ਜ਼ੋਨ ਪ੍ਰਧਾਨ ਅਮਰਜੀਤ ਸਿੰਘ ਵਨਚੜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਆਗੂ ਗੁਰਿੰਦਰਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਪਾਰਟੀ ਦੀ ਭਰਵੀਂ ਮੀਟਿੰਗ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮਾਝਾ ਜ਼ੋਨ ਦੇ ਸੈਕਟਰੀ ਹਰਪਾਲ ਸਿੰਘ ਤਖੱਤੂਚੱਕ ਤੇ ਸੀਨੀਅਰ ਯੂਥ ਆਗੂ ਪ੍ਰਭਜੋਤ ਸਿੰਘ ਅੰਮ੍ਰਿਤਸਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਹਰਪਾਲ ਸਿੰਘ ਨੇ ਕਿਹਾ ਕਿ ਜੇ ਆਪਣੀਆਂ ਨਸਲਾਂ ਨੂੰ ਬਚਾਉਣਾ ਹੈ ਤਾਂ 2027 ਦੀਆਂ ਚੋਣਾਂ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਭਾਈ ਅੰਮ੍ਰਿਤਪਾਲ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਭਾਈ ਅੰਮ੍ਰਿਤਪਾਲ ਵਲੋਂ ਜੋ ਨਸ਼ਿਆਂ ਖਿਲਾਫ਼ ਮੁਹਿੰਮ ਵਿੱਢੀ ਗਈ ਹੈ, ਉਸ ਨੂੰ ਸਿਰਫ ਤੇ ਸਿਰਫ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਹੀ ਖਤਮ ਕਰ ਸਕਦੀ ਹੈ। ਇਸ ਮੌਕੇ ਭਾਈ ਅੰਮ੍ਰਿਤਪਾਲ ਖਾਲਸਾ ਦੀ ਜਥੇਬੰਦੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਿੰਡ ਰੱਤਾ ਦੇ ਅਨੇਕਾਂ ਪਰਿਵਾਰ ਪਾਰਟੀ ’ਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਸੀਨੀਅਰ ਆਗੂ ਗੁਰਿੰਦਰਜੀਤ ਸਿੰਘ ਪੱਡਾ ਤੇ ਮਾਝਾ ਜ਼ੋਨ ਸੈਕਟਰੀ ਹਰਪਾਲ ਸਿੰਘ ਵਲੋਂ ਜੀ ਆਇਆਂ ਨੂੰ ਕਹਿੰਦੇ ਹੋਏ ਪਾਰਟੀ ਵਿਚ ਬਣਦਾ ਮਾਣ-ਸਨਮਾਨ ਕਰਨ ਦਾ ਭਰੋਸਾ ਦਿੱਤਾ ਗਿਆ। ਗੁਰਿੰਦਰਜੀਤ ਸਿੰਘ ਪੱਡਾ ਨੇ ਆਈ ਸੀਨੀਅਰ ਟੀਮ ਤੇ ਪਾਰਟੀ ਵਿਚ ਸ਼ਾਮਿਲ ਹੋਏ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ ਪਾਂਧਾ, ਜੋਗਾ ਸਿੰਘ ਸ਼ਾਹਪੁਰ, ਹਰਜੀਤ ਸਿੰਘ, ਸਵਿੰਦਰ ਸਿੰਘ, ਮੋਨੂੰ ਉਦੋਵਾਲੀ ਕਲਾਂ, ਹਰਦੀਪ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਕੁਲਜੀਤ ਸਿੰਘ, ਸਪਨਾ, ਸਤਨਾਮ ਸਿੰਘ ਫੌਜੀ, ਲਵਪ੍ਰੀਤ ਸਿੰਘ, ਪ੍ਰਗਟ ਸਿੰਘ, ਮਨਦੀਪ ਕੌਰ, ਰਣਜੀਤ ਕੌਰ, ਰਾਜਵੀਰ ਕੌਰ, ਬਲਜੀਤ ਕੌਰ, ਨਿਰਮਲਜੀਤ ਕੌਰ, ਸੀਤਾ, ਰਾਣੀ ਆਦਿ ਸ਼ਾਮਿਲ ਹੋਏ।