22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬਟਾਲਾ ਵਿਖੇ ਪੁਲਿਸ ਸ਼ਹੀਦੀ ਦਿਵਸ ਸਮਾਗਮ ਕਰਵਾਇਆ, ਸ਼ਹੀਦਾਂ ਨੂੰ ਕੀਤਾ ਸਿਜਦਾ

ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤੇ ਇਨ੍ਹਾਂ ਦੀ ਬਦੌਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਡਾ.

ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਐਸ.ਐਸ.ਪੀ. ਡਾ. ਮਹਿਤਾਬ ਸਿੰਘ ਤੇ ਹੋਰ। ਤਸਵੀਰ : ਜਤਿੰਦਰ ਕੱਦ 22-10-2026
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤੇ ਇਨ੍ਹਾਂ ਦੀ ਬਦੌਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਡਾ. ਮਹਿਤਾਬ ਸਿੰਘ ਐਸ.ਐਸ.ਪੀ. ਬਟਾਲਾ ਨੇ ਪੁਲਿਸ ਲਾਇਨ ਬਟਾਲਾ ਵਿਖੇ ‘ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਕੀਤਾ। ਐਸ.ਐਸ.ਪੀ. ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੌਰਵਮਈ ਤੇ ਸ਼ਾਨਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸ਼ਾ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਅੰਦਰ ਅਮਨ-ਸਾਂਤੀ ਦੀ ਰੱਖਿਆ ਲਈ ਸੁਰੱਖਿਆ ਫੋਰਸ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਤੋਂ ਪਹਿਲਾਂ ਡੀ.ਐੱਸ.ਪੀ. ਤੇਜਿੰਦਰਪਾਲ ਸਿੰਘ ਗੁਰਾਇਆ ਵਲੋਂ ਸ਼ਹੀਦ ਹੋਏ ਜਵਾਨਾਂ ਤੇ ਅਧਿਕਾਰੀਆਂ ਦੇ ਨਾਂਅ ਪੜ੍ਹ ਕੇ ਸੁਣਾਏ ਗਏ। ਉਪਰੰਤ ਡੀ.ਐਸ. ਸਮੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ ਤੇ ਸਮਾਗਮ ਵਿਚ ਪੁਹੰਚੀਆਂ ਸਮੂਹ ਹਸਤੀਆਂ ਵਲੋਂ ਸ਼ਹੀਦੀ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਏ। ਉਪਰੰਤ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਪਰਿਵਾਰ ਵਾਲਿਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਮਾਲਕੀ ਕਾਰਡ ਅਗਲੀ ਖ਼ਬਰ ਇੰਗਲਿਸ਼ ਪਲੈਨਟ ਹੁਣ ਲਗਵਾ ਰਿਹਾ ਪੁਰਤਗਾਲ ਦੇ ਵਰਕ ਵੀਜ਼ੇ -ਐਮ.ਡੀ. ਜਤਿੰਦਰ ਸਿੰਘ ਰੰਧਾਵਾ ਕਿਹਾ, ਨੌਜਵਾਨ ਬਿਨਾਂ ਦੇਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।