22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵਿਧਾਇਕ ਸ਼ੈਰੀ ਕਲਸੀ ਨੇ ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਮਾਲਕੀ ਕਾਰਡ

ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਸ਼ੈਰੀ ਨੇ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ ਤੇ ਇਸ ਦਿਸ਼ਾ ਵਿਚ ਇਹ ਸਕੀਮ ਮੀਲ ਪੱਥਰ ਸਾਬਤ ਹੋਵੇਗੀ।

ਅਜੀਤ ਡੈਸਕ 22-10-2026
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਸ਼ੈਰੀ ਨੇ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ ਤੇ ਇਸ ਦਿਸ਼ਾ ਵਿਚ ਇਹ ਸਕੀਮ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਬਹੁਤ ਸਾਰੇ ਪਰਿਵਾਰ ਦਹਾਕਿਆਂ ਤੋਂ ਲਾਲ ਡੋਰੇ ਅੰਦਰ ਰਹਿ ਰਹੇ ਹਨ ਜਿਨ੍ਹਾਂ ਕੋਲ ਮਾਲਕੀ ਦਾ ਰਸਮੀ ਰਿਕਾਰਡ ਨਾ ਹੋਣ ਕਰਕੇ ਆਪਣੀ ਜ਼ਿੰਦਗੀ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਹੁਣ ਮਾਲਕੀ ਮਿਲਣ ਨਾਲ ਲੋਕਾਂ ਅੰਦਰ ਆਪਣੇ ਘਰਾਂ ਦੀ ਸੰਭਾਲ , ਸੁਧਾਰ ਅਤੇ ਭਵਿੱਖ ਦੇ ਯੋਜਨਾਬੰਦੀ ਦਾ ਭਰੋਸਾ ਹੋਰ ਵਧੇਗਾ ਅਤੇ ਉਹ ਆਪਣੀਆਂ ਪ੍ਰਾਪਰਟੀਆਂ ਖਰੀਦ-ਵੇਚ ਸਕਣਗੇ, ਜਿਨ੍ਹਾਂ ਦੀਆਂ ਪ੍ਰਾਪਰਟੀਆਂ ਦਾ ਮੁਕੰਮਲ ਵੇਰਵਾ ਹੁਣ ਮਾਲ ਵਿਭਾਗ ਦੇ ਰਿਕਾਰਡ ਵਿਚ ਦਰਜ ਹੋਵੇਗਾ।
ਪਿਛਲੀ ਖ਼ਬਰ ਟੈਕਨੀਕਲ ਸਰਵਿਸ ਯੂਨੀਅਨ ਪੱਛਮ ਬਟਾਲਾ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਬਟਾਲਾ ਵਿਖੇ ਪੁਲਿਸ ਸ਼ਹੀਦੀ ਦਿਵਸ ਸਮਾਗਮ ਕਰਵਾਇਆ, ਸ਼ਹੀਦਾਂ ਨੂੰ ਕੀਤਾ ਸਿਜਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।