ਟੈਕਨੀਕਲ ਸਰਵਿਸ ਯੂਨੀਅਨ ਪੱਛਮ ਬਟਾਲਾ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਬਟਾਲਾ, 21 ਅਕਤੂਬਰ (ਸਤਿੰਦਰ ਸਿੰਘ)-ਅੱਜ ਬਟਾਲਾ ਵਿਖੇ ਸਾਂਝੀ ਤਾਲਮੇਲ ਕਮੇਟੀ ਵਲੋਂ 21-22 ਅਕਤੂਬਰ ਦੇ ਮਹਾਂਬੰਦ ਦੇ ਸੱਦੇ ’ਤੇ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ 2 ਦਿਨ ਦੀ ਮਾਸਿਕ ਛੁੱਟੀ ਭਰ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡਵੀਜ਼ਨ ਪ੍ਰਧਾਨ ਕੁਲਦੀਪ ਸਿੰਘ ਵਲੋਂ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਜਥੇਬੰਦੀ ਦੇ ਸੱਦੇ ’ਤੇ 2 ਦਿਨ ਮਹਾਂਬੰਦ ਵਿਚ ਸਾਥ ਦਿੱਤਾ।
ਅਜੀਤ ਡੈਸਕ
22-10-2026