23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਜਰੰਗ ਦਲ ਹਿੰਦੁਸਤਾਨ ਤੇ ਧਾਰਮਿਕ-ਸਮਾਜਿਕ ਜਥੇਬੰਦੀਆਂ ਨੇ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਗੁਰਦਾਸਪੁਰ, 22 ਅਕਤੂਬਰ (ਪੰਕਜ ਸ਼ਰਮਾ)-ਬਜਰੰਗ ਦਲ ਹਿੰਦੁਸਤਾਨ ਦੇ ਪੰਜਾਬ ਪ੍ਰਭਾਰੀ ਭਾਰਤ ਭੂਸ਼ਣ ਮਹਾਜਨ ਤੇ ਪੰਜਾਬ ਵਾਈਸ ਪ੍ਰਧਾਨ ਪ੍ਰਦੀਪ ਸ਼ਰਮਾ ਦੀ ਅਗਵਾਈ ਹੇਠ ਬੇਸਹਾਰਾ ਗਾਵਾਂ ਨੂੰ ਦਫ਼ਨਾਉਣ ਲਈ ਗੁਰਦਾਸਪੁਰ ਵਿਖੇ ਢੁੱਕਵੀਂ ਜਗ੍ਹਾ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ।

ਅਜੀਤ ਡੈਸਕ 23-10-2026
ਗੁਰਦਾਸਪੁਰ, 22 ਅਕਤੂਬਰ (ਪੰਕਜ ਸ਼ਰਮਾ)-ਬਜਰੰਗ ਦਲ ਹਿੰਦੁਸਤਾਨ ਦੇ ਪੰਜਾਬ ਪ੍ਰਭਾਰੀ ਭਾਰਤ ਭੂਸ਼ਣ ਮਹਾਜਨ ਤੇ ਪੰਜਾਬ ਵਾਈਸ ਪ੍ਰਧਾਨ ਪ੍ਰਦੀਪ ਸ਼ਰਮਾ ਦੀ ਅਗਵਾਈ ਹੇਠ ਬੇਸਹਾਰਾ ਗਾਵਾਂ ਨੂੰ ਦਫ਼ਨਾਉਣ ਲਈ ਗੁਰਦਾਸਪੁਰ ਵਿਖੇ ਢੁੱਕਵੀਂ ਜਗ੍ਹਾ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ। ਇਸ ਸਬੰਧੀ ਭਾਰਤ ਭੂਸ਼ਣ ਮਹਾਜਨ ਅਤੇ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਗੁਰਦਾਸਪੁਰ ਦੇ ਬਟਾਲਾ ਰੋਡ ਸਥਿਤ ਧਰਤੀ ਨਾਥ ਮੰਦਰ ਗਊਸ਼ਾਲਾ ਵਿਖੇ ਪਾਣੀ ਵਿਚ ਕਰੰਟ ਆਉਣ ਕਾਰਨ 10 ਗਊਆਂ ਦੀ ਮੌਤ ਹੋ ਗਈ ਸੀ। ਇਨ੍ਹਾਂ ਬੇਜ਼ੁਬਾਨ ਪਸ਼ੂਆਂ ਨੂੰ ਦਫ਼ਨਾਉਣ ਲਈ ਢੁੱਕਵੀਂ ਜਗ੍ਹਾ ਨਾ ਹੋਣ ਕਾਰਨ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੂੰ ਕਾਫ਼ੀ ਮੁਸ਼ਕਿਲ ਆਈ ਅਤੇ ਗਊਆਂ ਨੂੰ ਦਫ਼ਨਾਉਣ ਲਈ ਕਲਾਨੌਰ ਲਿਜਾਣਾ ਪਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਦੇ ਸਥਾਈ ਹੱਲ ਲਈ ਸਰਕਾਰੀ ਪੱਧਰ ’ਤੇ ਢੁੱਕਵੀਂ ਜ਼ਮੀਨ ਮੁਹੱਈਆ ਕਰਵਾਈ ਜਾਵੇ।
ਪਿਛਲੀ ਖ਼ਬਰ ਛੇਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਦੀ ਸੰਪੂਰਨਤਾ ਤੋ ਬਾਅਦ ਸ਼ੁਕਰਾਨੇ ਵਜੋਂ ਸਮਾਗਮ ਕਰਵਾਇਆ ਅਗਲੀ ਖ਼ਬਰ ਸੁਨੱਖੀ ਪੰਜਾਬਣ ਮੁਟਿਆਰ ਮੁਕਾਬਲੇ ਸਬੰਧੀ ਲੋਕ ਸੱਭਿਆਚਾਰਕ ਪਿੜ ਦੀ ਪਲੇਠੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।