ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਬਟਾਲਾ, 22 ਅਕਤੂਬਰ (ਸਤਿੰਦਰ ਸਿੰਘ)-ਸਥਾਨਕ ਹਰਨਾਮ ਨਗਰ ਬੱਖੇਵਾਲ ਵਿਖੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਵੱਖ-ਵੱਖ ਪੜ੍ਹਾਵਾਂ ’ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
23-10-2026