27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਇਕ ਵਾਰ ਫਿਰ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ-ਕੌਂਸਲਰ ਮੁਨੀਸ਼ਾ ਮਹਾਜਨ/ਚੀਨੂ ਮਹਾਜਨ

ਨਰੋਟ ਜੈਮਲ ਸਿੰਘ, 26 ਅਕਤੂਬਰ (ਸ਼ਸ਼ੀ ਕੁਮਾਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ’ਚ ਸਰਬਪੱਖੀ ਵਿਕਾਸ ਕੀਤਾ ਹੈ । ‘ਅਜੀਤ’ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਕੌਂਸਲਰ ਮਨੀਸ਼ਾ ਮਹਾਜਨ ਤੇ ਉਨ੍ਹਾਂ ਦੇ ਪਤੀ ਤੇ ਆਮ ਪਾਰਟੀ ਦੇ ਸੀਨੀਅਰ ਆਗੂ ਚੀਨੂ ਮਹਾਜਨ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਹ ਵਿਕਾਸ ਕਾਰਜ ਕੀਤੇ ਹਨ, ਜਿਹੜੇ ਪਿਛਲੀਆਂ ਸਰਕਾਰਾਂ ਨੇ 50 ਸਾਲ ਵਿਚ ਨਹੀਂ ਕੀਤੇ ।

ਅਜੀਤ ਡੈਸਕ 27-10-2026
ਨਰੋਟ ਜੈਮਲ ਸਿੰਘ, 26 ਅਕਤੂਬਰ (ਸ਼ਸ਼ੀ ਕੁਮਾਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ’ਚ ਸਰਬਪੱਖੀ ਵਿਕਾਸ ਕੀਤਾ ਹੈ । ‘ਅਜੀਤ’ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਕੌਂਸਲਰ ਮਨੀਸ਼ਾ ਮਹਾਜਨ ਤੇ ਉਨ੍ਹਾਂ ਦੇ ਪਤੀ ਤੇ ਆਮ ਪਾਰਟੀ ਦੇ ਸੀਨੀਅਰ ਆਗੂ ਚੀਨੂ ਮਹਾਜਨ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਹ ਵਿਕਾਸ ਕਾਰਜ ਕੀਤੇ ਹਨ, ਜਿਹੜੇ ਪਿਛਲੀਆਂ ਸਰਕਾਰਾਂ ਨੇ 50 ਸਾਲ ਵਿਚ ਨਹੀਂ ਕੀਤੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਜਿਨ੍ਹਾਂ ’ਚੋਂ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ’ਚ 1000 ਰੁਪਏ ਪ੍ਰਤੀ ਮਹੀਨਾ ਪਾਉਣ ਦਾ ਅਹਿਮ ਵਾਅਦਾ ਸੀ, ਉਹ ਵੀ ਪੂਰਾ ਕੀਤਾ ਹੈ । ਜਿਸ ਕਾਰਨ ਵਿਰੋਧੀ ਪਾਰਟੀਆਂ ਨੂੰ ਮੁੜ ਆਪਣੀ ਹਾਰ ਦਿਖਾਈ ਦਿੰਦੀ ਹੋਈ ਵੇਖ ਆਗਾਮੀ ਚੋਣਾਂ ਲੜਨ ਲਈ ਉਨ੍ਹਾਂ ਕੋਲ ਕੋਈ ਮੁੱਦਾ ਨਹੀਂ ਹੈ । ਕੌਂਸਲਰ ਮਨੀਸ਼ਾ ਮਹਾਜਨ ਨੇ ਕਿਹਾ ਕਿ ਹਲਕਾ ਭੋਆ ਦੇ ਲੋਕ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਕੰਮਾਂ ਤੋਂ ਖੁਸ਼ ਹਨ ਤੇ ਉਹ ਦੁਬਾਰਾ ਬਹੁਤ ਵੱਡੀ ਲੀਡ ਨਾਲ ਹਲਕੇ ਵਿਚੋਂ ਜਿੱਤ ਪ੍ਰਾਪਤ ਕਰਨਗੇ ਤੇ ਇਕ ਵਾਰੀ ਫ਼ਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਆਮ ਪਾਰਟੀ ਸਰਕਾਰ ਬਣੇਗੀ ।
ਪਿਛਲੀ ਖ਼ਬਰ ਏਂਜਲਸ ਪਬਲਿਕ ਸਕੂਲ ਗੁਣਵੱਤਾਪੂਰਨ ਸਿੱਖਿਆ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਗੁਰਕ੍ਰਿਪਾਲ ਸਿੰਘ ਢਿੱਲੋਂ ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਵਿਖੇ ਏ.ਆਈ ਤਕਨਾਲੋਜੀ ਤੇ ਡਿਜੀਟਲ ਐਪਸ ਦੀ ਵਰਤੋਂ ਸਬੰਧੀ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।