ਬੱਚਿਆਂ ਦੀ ਤੁਲਨਾ ਕਰਨ ਦੀ ਬਜਾਏ ਉਨ੍ਹਾਂ ਦੀਆਂ ਸਮਰੱਥਾਵਾਂ ਨੂੰ ਪਹਿਚਾਨਣ ਮਾਪੇ-ਸਿੱਖਿਆ ਮਾਹਿਰ
ਪਠਾਨਕੋਟ, 27 ਅਕਤੂਬਰ (ਸੰਧੂ)-ਬੱਚਿਆਂ ਦੀ ਸਫ਼ਲਤਾ ਲਈ ਸਹੀ ਦ੍ਰਿਸ਼ਟੀਕੋਣ, ਮਿਹਨਤ ਤੇ ਨਵੀਆਂ ਸੋਚਾਂ ਨੂੰ ਅਪਣਾਉਣਾ ਬੇਹੱਦ ਜ਼ਰੂਰੀ ਹੈ । ਹਰ ਬੱਚੇ ਦੀਆਂ ਯੋਗਤਾਵਾਂ ਤੇ ਸਿੱਖਣ ਦੀ ਸਮਰੱਥਾ ਵੱਖਰੀ ਹੁੰਦੀ ਹੈ, ਇਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਤੁਲਨਾ ਦੂਜੇ ਬੱਚਿਆਂ ਨਾਲ ਕਰਨ ਦੀ ਬਜਾਏ ਉਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਪਹਿਚਾਣ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ।
ਪਠਾਨਕੋਟ, 27 ਅਕਤੂਬਰ (ਸੰਧੂ)-ਬੱਚਿਆਂ ਦੀ ਸਫ਼ਲਤਾ ਲਈ ਸਹੀ ਦ੍ਰਿਸ਼ਟੀਕੋਣ, ਮਿਹਨਤ ਤੇ ਨਵੀਆਂ ਸੋਚਾਂ ਨੂੰ ਅਪਣਾਉਣਾ ਬੇਹੱਦ ਜ਼ਰੂਰੀ ਹੈ । ਹਰ ਬੱਚੇ ਦੀਆਂ ਯੋਗਤਾਵਾਂ ਤੇ ਸਿੱਖਣ ਦੀ ਸਮਰੱਥਾ ਵੱਖਰੀ ਹੁੰਦੀ ਹੈ, ਇਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਤੁਲਨਾ ਦੂਜੇ ਬੱਚਿਆਂ ਨਾਲ ਕਰਨ ਦੀ ਬਜਾਏ ਉਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਪਹਿਚਾਣ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ । ਇਹ ਵਿਚਾਰ ਡੀ.ਪੀ.ਐਸ. ਦੇ ਚੇਅਰਮੈਨ ਡਾ: ਪੀ.ਐਸ. ਗਰੇਵਾਲ, ਸ੍ਰੀ ਸਾਈਂ ਗਰੁੱਪ ਦੇ ਚੇਅਰਮੈਨ ਇੰਜੀ: ਐਸ.ਕੇ. ਪੁੰਜ ਤੇ ਮੋਂਟੇਸਰੀ ਸਕੂਲ ਦੇ ਚੇਅਰਮੈਨ ਵਿਨੋਦ ਮਹਾਜਨ ਨੇ ਸਾਂਝੇ ਕੀਤੇ । ਡਾ: ਪੀ.ਐਸ. ਗਰੇਵਾਲ ਨੇ ਕਿਹਾ ਕਿ ਕਈ ਵਾਰ ਮਾਪੇ ਆਪਣੇ ਬੱਚਿਆਂ ਦੀ ਤੁਲਨਾ ਗੁਆਂਢੀਆਂ ਜਾਂ ਹੋਰ ਬੱਚਿਆਂ ਨਾਲ ਕਰਦੇ ਹਨ, ਜਿਸ ਨਾਲ ਬੱਚਿਆਂ ਦੇ ਮਨ ’ਤੇ ਨਕਾਰਾਤਮਿਕ ਪ੍ਰਭਾਵ ਪੈਂਦਾ ਹੈ। ਜੇਕਰ ਕੋਈ ਬੱਚਾ ਸ਼ੁਰੂਆਤੀ ਪੜਾਅ ’ਤੇ ਪੜ੍ਹਾਈ ਵਿਚ ਕਮਜ਼ੋਰ ਹੈ ਤਾਂ ਉਸ ਨੂੰ ਨਿਰਾਸ਼ ਕਰਨ ਦੀ ਬਜਾਏ ਉਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ । ਬੱਚਿਆਂ ’ਤੇ ਚੰਗੇ ਅੰਕ ਪ੍ਰਾਪਤ ਕਰਨ ਲਈ ਬੇਲੋੜਾ ਦਬਾਅ ਬਣਾਉਣ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਿਲਾਂ ਨੰਚ ਸਮਝ ਕੇ ਸਹੀ ਮਾਰਗ ਦਰਸ਼ਨ ਦੇਣਾ ਚਾਹੀਦਾ ਹੈ । ਇੰਜੀ: ਐਸ.ਕੇ. ਪੁੰਜ ਨੇ ਕਿਹਾ ਕਿ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਸਿਰਫ਼ ਸਕੂਲਾਂ ’ਤੇ ਨਿਰਭਰ ਨਹੀਂ ਰਹਿਣਾ ਚਾਹੀਦਾ, ਸਗੋਂ ਘਰ ਵਿਚ ਉਨ੍ਹਾਂ ਦੀ ਪੜ੍ਹਾਈ ਵਿਚ ਸਹਿਯੋਗ ਦੇਣਾ ਚਾਹੀਦਾ ਹੈ । ਵਿਨੋਦ ਮਹਾਜਨ ਨੇ ਕਿਹਾ ਕਿ ਬੱਚਿਆਂ ਦਾ ਪੜ੍ਹਾਈ ’ਚ ਮਨ ਨਾ ਲੱਗਣ ਦੇ ਕਈ ਕਾਰਨ ਹੋ ਸਕਦੇ ਹਨ। ਬੱਚੇ ਖੇਡਣ ਤੇ ਦੋਸਤਾਂ ਨਾਲ ਸਮਾਂ ਬਿਤਾਉਣ ਵਿਚ ਵਧੇਰੇ ਦਿਲਚਸਪੀ ਲੈਂਦੇ ਹਨ, ਜਿਸ ਕਾਰਨ ਕਈ ਵਾਰ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ। ਅਜਿਹੀ ਸਥਿਤੀ ਵਿਚ ਮਾਪਿਆਂ ਨੂੰ ਬੱਚਿਆਂ ਦੀਆਂ ਆਦਤਾਂ ਅਤੇ ਮੁਸ਼ਕਿਲਾਂ ਨੂੰ ਸਮਝਣਾ ਚਾਹੀਦਾ ਹੈ।