ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਗੁਰਦਾਸਪੁਰ, 28 ਅਕਤੂਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਗੁਰਬਾਣੀ ਅਤੇ ਗੁਰੂ ਸਾਹਿਬ ਦੀ ਮਹਿਮਾ ਨਾਲ ਰੂਹਾਨੀ ਰੰਗ ’ਚ ਰੰਗਿਆ ਗਿਆ।
ਅਜੀਤ ਡੈਸਕ
29-10-2026