30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੰਜਾਬ ਦੇ ਸਿੱਖਿਆ ਇਤਿਹਾਸ ਦਾ ਕਾਲਾ ਦਿਨ

ਪਠਾਨਕੋਟ, 29 ਅਕਤੂਬਰ (ਸੰਧੂ)-ਮਾਸਟਰ ਕਾਡਰ ਯੂਨੀਅਨ ਪੰਜਾਬ ਜਿਲ੍ਹਾ ਪਠਾਨਕੋਟ ਵਲੋਂ 4161 ਮਾਸਟਰ ਕਾਡਰ ਭਰਤੀ ਅਧੀਨ ਨਿਯੁਕਤ ਹੋਏ ਅਧਿਆਪਕਾਂ ਵਿਚੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਯੂਨੀਅਨ ਨੇ ਇਸ ਫ਼ੈਸਲੇ ਨੂੰ ਪੰਜਾਬ ਦੇ ਸਿੱਖਿਆ ਇਤਿਹਾਸ ਦਾ ਕਾਲਾ ਦਿਨ ਕਰਾਰ ਦਿੱਤਾ ਹੈ।

ਅਜੀਤ ਡੈਸਕ 30-10-2026
ਪਠਾਨਕੋਟ, 29 ਅਕਤੂਬਰ (ਸੰਧੂ)-ਮਾਸਟਰ ਕਾਡਰ ਯੂਨੀਅਨ ਪੰਜਾਬ ਜਿਲ੍ਹਾ ਪਠਾਨਕੋਟ ਵਲੋਂ 4161 ਮਾਸਟਰ ਕਾਡਰ ਭਰਤੀ ਅਧੀਨ ਨਿਯੁਕਤ ਹੋਏ ਅਧਿਆਪਕਾਂ ਵਿਚੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਯੂਨੀਅਨ ਨੇ ਇਸ ਫ਼ੈਸਲੇ ਨੂੰ ਪੰਜਾਬ ਦੇ ਸਿੱਖਿਆ ਇਤਿਹਾਸ ਦਾ ਕਾਲਾ ਦਿਨ ਕਰਾਰ ਦਿੱਤਾ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ, ਜਨਰਲ ਸਕੱਤਰ ਪਵਨ ਸ਼ਰਮਾ, ਵਿੱਤ ਸਕੱਤਰ ਰਾਕੇਸ਼ ਮਹਾਜਨ, ਸਟੇਟ ਕਮੇਟੀ ਮੈਂਬਰ ਰਾਕੇਸ਼ ਸ਼ਰਮਾ, ਜ਼ਿਲ੍ਹਾ ਪ੍ਰੈਸ ਸਕੱਤਰ ਹਰਸਿਮਰਨਜੀਤ ਸਿੰਘ ਨੇ ਸਾਂਝੇ ਬਿਆਨ ’ਚ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਅਣਗਹਿਲੀਆਂ ਦਾ ਖਮਿਆਜ਼ਾ ਅਧਿਆਪਕਾਂ ਨੂੰ ਭੁਗਤਾਉਣਾ ਸਰਾਸਰ ਬੇਇਨਸਾਫ਼ੀ ਹੈ । ਆਗੂਆਂ ਨੇ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਨੇ ਭਰਤੀ ਪ੍ਰਕਿਰਿਆ ਵਿਚੋਂ ਲੰਘ ਕੇ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ, ਉਨ੍ਹਾਂ ਨੂੰ ਵਿਭਾਗੀ ਗਲਤੀਆਂ ਕਾਰਨ ਨੌਕਰੀ ਤੋਂ ਬਾਹਰ ਕਰਨਾ ਬੇਹੱਦ ਮੰਦਭਾਗਾ ਹੈ। ਇਸ ਫ਼ੈਸਲੇ ਨਾਲ 253 ਅਧਿਆਪਕਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਵੀ ਖ਼ਤਰੇ ਵਿਚ ਪੈ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਪਹਿਲਾਂ ਤੋਂ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਨੌਕਰੀਆਂ ਤੋਂ ਬਾਹਰ ਕੀਤਾ ਜਾ ਰਿਹਾ ਹੈ । ਇਹ ਸਰਕਾਰ ਦੀ ਸਿੱਖਿਆ ਅਤੇ ਰੁਜ਼ਗਾਰ ਨੀਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ । ਮਾਸਟਰ ਕਾਡਰ ਯੂਨੀਅਨ ਪੰਜਾਬ ਜ਼ਿਲ੍ਹਾ ਪਠਾਨਕੋਟ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਤੋਂ ਜ਼ੋਰਦਾਰ ਮੰਗ ਕੀਤੀ ਕਿ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ, ਉਨ੍ਹਾਂ ਦੀਆਂ ਨੌਕਰੀਆਂ ਬਹਾਲ ਕੀਤੀਆਂ ਜਾਣ ਤੇ ਵਿਭਾਗੀ ਅਣਗਹਿਲੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ । ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਸਲੇ ਦਾ ਤੁਰੰਤ ਹੱਲ ਨਾ ਕੱਢਿਆ ਤਾਂ ਮਾਸਟਰ ਕਾਡਰ ਯੂਨੀਅਨ ਪੰਜਾਬ ਹੋਰ ਅਧਿਆਪਕ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੱਖਾ ਸੰਘਰਸ਼ ਵਿੱਢੇਗੀ । ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਵਿਵੇਕ ਗੁਪਤਾ, ਨਰੇਸ਼ ਕੁਮਾਰ, ਅਜੇ ਭੋਗਲ, ਹੇਮਰਾਜ, ਬਲਾਕ ਪ੍ਰਧਾਨ ਲਲਿਤ ਤ੍ਰੇਹਨ ਘਰੋਟਾ, ਬਲਾਕ ਪ੍ਰਧਾਨ ਭੋਆ ਰਾਜੀਵ ਸਲਾਰੀਆ, ਬਲਾਕ ਪ੍ਰਧਾਨ ਪਠਾਨਕੋਟ ਰਾਜੀਵ ਕੁਮਾਰ, ਬਲਾਕ ਪ੍ਰਧਾਨ ਸੁਜਾਨਪੁਰ ਪੁਸ਼ਪਿੰਦਰ ਸਿੰਘ, ਸੁਰਿੰਦਰ ਕੁਮਾਰ ਅਤੇ ਵਿਸ਼ਵਜੀਤ ਸੈਣੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਆਰੀਆ ਮਹਿਲਾ ਮਹਾਂਵਿਦਿਆਲਿਆ ’ਚ ਕਰਵਾਚੌਥ ਮੌਕੇ ਮਹਿੰਦੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪਠਾਨਕੋਟ ’ਚ 38 ਨੌਜਵਾਨਾਂ ਨੂੰ ਰਾਸ਼ਨ ਡਿਪੂਆਂ ਦੇ ਲਾਇਸੈਂਸ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।