01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਝੜੋਲੀ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ’ਤੇ ਕਿਸਾਨ ਯੂਨੀਅਨ ਵਲੋਂ ਧਰਨਾ

ਦੀਨਾਨਗਰ, 30 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਮਾਰਕਿਟ ਕਮੇਟੀ ਦੀਨਾਨਗਰ ਅਧੀਨ ਆਉਂਦੀ ਝੜੋਲੀ ਮੰਡੀ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਕਰ ਦਿੱਤੇ ਜਾਣ ਮਗਰੋਂ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮਾਰਕਿਟ ਕਮੇਟੀ ਦੀਨਾਨਗਰ ਵਿਖੇ ਰੋਸ ਮੁਜ਼ਾਹਰਾ ਕਰਦਿਆਂ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ। ਰੋਸ ਮੁਜ਼ਾਹਰੇ ਦੀ ਅਗਵਾਈ ਕਰ ਰਹੇ ਯੂਨੀਅਨ ਦੇ ਸਕੱਤਰ ਦਲੀਪ ਸਿੰਘ ਨੇ ਕਿਹਾ ਕਿ ਮਾਰਕਿਟ ਕਮੇਟੀ ਅਧੀਨ ਆਉਂਦੀ ਝੜੋਲੀ ਅਨਾਜ ਮੰਡੀ ਵਿਚ ਪਿਛਲੇ ਤਿੰਨ ਦਿਨਾਂ ਤੋਂ ਝੋਨੋ ਦੀ ਸਰਕਾਰੀ ਖਰੀਦ ਬੰਦ ਪਈ ਹੈ।

ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ’ਤੇ ਕੀਤੇ ਪ੍ਰਦਰਸ਼ਨ ਦੌਰਾਨ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਜਸਬੀਰ ਸਿੰਘ ਕਠਿਆਲੀ। ਆਤਿਸ਼ ਵਡੇਹਰਾ ਤੇ ਪਾਰੁਲ ਵਡੇਹਰਾ ਵਾਸੀ ਪਠਾਨਕੋਟ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ। ਤਾਜਪੋਸ਼ੀ ਸਮਾਗਮ ਦੌਰਾਨ ਚੇਅਰਮੈਨ ਰੇਸ਼ਮ ਸਿੰਘ ਪੱਡਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਾਲ ਹਨ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ। ਤਸਵੀਰ:ਵਿਜੇ ਸ਼ਰਮਾ, ਹੀਰਾ ਸਿੰਘ ਮਾਂਗਟ 31-10-2026
ਦੀਨਾਨਗਰ, 30 ਅਕਤੂਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਮਾਰਕਿਟ ਕਮੇਟੀ ਦੀਨਾਨਗਰ ਅਧੀਨ ਆਉਂਦੀ ਝੜੋਲੀ ਮੰਡੀ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਕਰ ਦਿੱਤੇ ਜਾਣ ਮਗਰੋਂ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮਾਰਕਿਟ ਕਮੇਟੀ ਦੀਨਾਨਗਰ ਵਿਖੇ ਰੋਸ ਮੁਜ਼ਾਹਰਾ ਕਰਦਿਆਂ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ। ਰੋਸ ਮੁਜ਼ਾਹਰੇ ਦੀ ਅਗਵਾਈ ਕਰ ਰਹੇ ਯੂਨੀਅਨ ਦੇ ਸਕੱਤਰ ਦਲੀਪ ਸਿੰਘ ਨੇ ਕਿਹਾ ਕਿ ਮਾਰਕਿਟ ਕਮੇਟੀ ਅਧੀਨ ਆਉਂਦੀ ਝੜੋਲੀ ਅਨਾਜ ਮੰਡੀ ਵਿਚ ਪਿਛਲੇ ਤਿੰਨ ਦਿਨਾਂ ਤੋਂ ਝੋਨੋ ਦੀ ਸਰਕਾਰੀ ਖਰੀਦ ਬੰਦ ਪਈ ਹੈ। ਖਰੀਦ ਏਜੰਸੀਆਂ ਦੇ ਅਧਿਕਾਰੀ ਖਰੀਦ ਟੀਚਾ ਪੂਰਾ ਹੋਣ ਦੀ ਗੱਲ ਕਹਿ ਰਹੇ ਹਨ। ਜਦੋਂ ਕਿ ਕਿਸਾਨਾਂ ਦੀਆਂ ਫਸਲਾਂ ਅਜੇ ਖੇਤਾਂ ’ਚ ਖੜੀਆਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਉੱਪਰ ਦੋਸ਼ ਲਗਾਏ ਕਿ ਕਿਸਾਨਾਂ ਦੀ ਹਿਤੈਸ਼ੀ ਸਰਕਾਰ ਹੋਣ ਦਾ ਦਮ ਭਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਕਿਸਾਨ ਮੰਡੀਆਂ ’ਚ ਖੱਜਲ ਹੋ ਰਹੇ ਹਨ ਤੇ ਲੁੱਟੇ ਜਾ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ ਤੇ ਕਿਸਾਨਾਂ ਨੂੰ ਪ੍ਰਾਈਵੇਟ ਲੋਕਾਂ ਹੱਥੋਂ ਲੁੱਟ ਹੋਣ ਤੋਂ ਬਚਾਇਆ ਜਾਵੇ। ਕਿਸਾਨਾਂ ਨਾਲ ਗੱਲ ਕਰਨ ਲਈ ਪੁੱਜੇ ਮਾਰਕਿਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਨੇ ਯੂਨੀਅਨ ਦੇ ਆਗੂਆਂ ਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਹ ਮਾਮਲਾ ਤੁਰੰਤ ਉੱਚ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ ਵਿਚ ਲਿਆ ਰਹੇ ਹਨ ਅਤੇ ਜਲਦੀ ਹੀ ਮਾਮਲਾ ਨੂੰ ਸੁਲਝਾ ਲਿਆ ਜਾਵੇਗਾ। ਅਖੀਰ ਚੇਅਰਮੈਨ ਜਸਬੀਰ ਸਿੰਘ ਕਠਿਆਲੀ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਖਤਮ ਕੀਤਾ। ਪਰ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਸਰਕਾਰੀ ਖਰੀਦ ਸ਼ੁਰੂ ਨਾ ਕੀਤੀ ਤਾਂ ਸੰਘਰਸ਼ ਨੂੰ ਵੱਡੇ ਪੱਧਰ ’ਤੇ ਵਿੱਢਿਆ ਜਾਵੇਗਾ। ਇਸ ਮੌਕੇ ਯੂਨੀਅਨ ਆਗੂ ਮਨਦੀਪ ਸਿੰਘ, ਰਜਿੰਦਰ ਸਿੰਘ, ਦਲਬੀਰ ਸਿੰਘ, ਜੱਗਾ, ਲਖਵਿੰਦਰ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ ਅਤੇ ਅਵਤਾਰ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਦੋ ਮੋਟਰਸਾਈਕਲ ਸਵਾਰਾਂ ਵਲੋਂ ਝਪਟ ਮਾਰ ਕੇ ਔਰਤ ਦੀ ਵਾਲੀ ਖੋਹੀ ਅਗਲੀ ਖ਼ਬਰ ਰਿਟਾਇਰਡ ਮਹਿਲਾ ਸਿੱਖ ਜੱਜ ਦੀ ਅਗਵਾਈ ਹੇਠ ਅਕਾਲ ਤਖ਼ਤ ਸਾਹਿਬ ਵਲੋਂ ਕੀਤਾ ਜਾਏ ਜਾਂਚ ਕਮਿਸ਼ਨ ਦਾ ਗਠਨ- ਭਾਈ ਗੁਰਪ੍ਰੀਤ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।