31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਰਬੱਤ ਖ਼ਾਲਸਾ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਕੱਲ੍ਹ

ਪਠਾਨਕੋਟ, 30 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ 1 ਨਵੰਬਰ ਦਿਨ ਐਤਵਾਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ । ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਜਗਦੇਵ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ।

ਅਜੀਤ ਡੈਸਕ 31-10-2026
ਪਠਾਨਕੋਟ, 30 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ 1 ਨਵੰਬਰ ਦਿਨ ਐਤਵਾਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ । ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਜਗਦੇਵ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ । ਇਸ ਤੋਂ ਇਲਾਵਾ ਭਾਈ ਪ੍ਰਗਟ ਸਿੰਘ ਦਾ ਰਾਗੀ ਜਥਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ । ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ । ਜਥੇਦਾਰ ਗੁਲਾਟੀ ਨੇ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ । ਇਸ ਮੌਕੇ ਮੈਨੇਜਰ ਸੋਹਨ ਸਿੰਘ, ਪਰਮਜੀਤ ਸਿੰਘ, ਦਾਤਾਰ ਸਿੰਘ, ਹਰਪ੍ਰੀਤ ਸਿੰਘ, ਬਖ਼ਸ਼ੀਸ਼ ਸਿੰਘ, ਚਰਨ ਸਿੰਘ, ਜਸਵਿੰਦਰ ਸਿੰਘ, ਹਰਨਾਮ ਸਿੰਘ ਅਤੇ ਤਿਰਲੋਚਨ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਕੈਪਟਨ ਅੰਜਲੀ ਸੇਖਰੀ ਨੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਠਾਨਕੋਟ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਵਿਚ ਪੰਜਾਬੀ ਦਿਵਸ ਮਨਾਇਆ * ਵਿਦਿਆਰਥੀਆਂ ਨੇ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਪੰਜਾਬੀ ਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।