01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਸਿੱਖ ਮਿਸ਼ਨਰੀ ਕਾਲਜ ਵਲੋਂ ਪ੍ਰੀਖਿਆ ਕਰਵਾਈ

ਧਾਰੀਵਾਲ, 31 ਅਕਤੂਬਰ (ਸਵਰਨ ਸਿੰਘ)-ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦਾ ਸ਼ਾਲਾਘਾਯੋਗ ਉਪਰਾਲਾ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਾਲਾਨਾ ਗੁਰਮਤਿ ਗਿਆਨ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਪੂਰੀ ਲਗਨ ਨਾਲ ਭਾਗ ਲਿਆ। ਇਸ ਮੌਕੇ ਪ੍ਰੀਖਿਆ ਦਾ ਸੰਚਾਲਨ ਸੁਪਰਡੈਂਟ ਹਰਜੀਤ ਸਿੰਘ, ਚੰਨਣਜੀਤ ਸਿੰਘ ਅਤੇ ਅਮਰਜੀਤ ਸਿੰਘ (ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ, ਗੁਰਦਾਸਪੁਰ) ਵਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ।

ਅਜੀਤ ਡੈਸਕ 01-11-2026
ਧਾਰੀਵਾਲ, 31 ਅਕਤੂਬਰ (ਸਵਰਨ ਸਿੰਘ)-ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦਾ ਸ਼ਾਲਾਘਾਯੋਗ ਉਪਰਾਲਾ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਾਲਾਨਾ ਗੁਰਮਤਿ ਗਿਆਨ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਪੂਰੀ ਲਗਨ ਨਾਲ ਭਾਗ ਲਿਆ। ਇਸ ਮੌਕੇ ਪ੍ਰੀਖਿਆ ਦਾ ਸੰਚਾਲਨ ਸੁਪਰਡੈਂਟ ਹਰਜੀਤ ਸਿੰਘ, ਚੰਨਣਜੀਤ ਸਿੰਘ ਅਤੇ ਅਮਰਜੀਤ ਸਿੰਘ (ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ, ਗੁਰਦਾਸਪੁਰ) ਵਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ। ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਕੇਵਲ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਹੈ। ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਸੇਵਾ, ਨਿਮਰਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਪ੍ਰੀਖਿਆਵਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਗੌਰਵਮਈ ਸਿੱਖ ਇਤਿਹਾਸ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਡੀ.ਡੀ.ਆਈ. ਸਕੂਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਕਰਵਾਇਆ ਅਗਲੀ ਖ਼ਬਰ ਗੁੱਡਵਿਲ ਸਕੂਲ ’ਚ ‘ਰਾਸ਼ਟਰੀ ਏਕਤਾ ਦਿਵਸ’ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।