ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਧਾਰਮਿਕ ਸਮਾਗਮਾਂ ਦੇ ਸੱਦਾ-ਪੱਤਰ ਦਾ ਵਿਮੋਚਨ
ਪਠਾਨਕੋਟ, 31 ਅਕਤੂਬਰ (ਸੰਧੂ)-ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ 12 ਅਤੇ 14 ਨਵੰਬਰ ਨੂੰ ਕਰਵਾਏ ਜਾਣ ਵਾਲੇ ਦੋ ਰੋਜ਼ਾ ਧਾਰਮਿਕ ਸਮਾਗਮਾਂ ਸਬੰਧੀ ਸੱਦਾ-ਪੱਤਰ ਦਾ ਵਿਮੋਚਨ ਸਮਾਗਮ ਸਮਿਤੀ ਦੇ ਪ੍ਰਧਾਨ ਕੁਲਦੀਪ ਮਿਨਹਾਸ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ । ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ ਤੇ ਉਨ੍ਹਾਂ ਦੀ ਧਰਮ ਪਤਨੀ ਰੇਵਾ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸੱਦਾ-ਪੱਤਰ ਜਾਰੀ ਕੀਤਾ ।
ਅਜੀਤ ਡੈਸਕ
01-11-2026