02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦਾ ਡੀ.ਏ. ਸਮੇਤ ਏਰੀਅਰ ਦੀਵਾਲੀ ਤੋਂ ਪਹਿਲਾਂ ਜਾਰੀ ਕਰੇ- ਸੁਰਿੰਦਰ ਪੱਪੂ

ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਬੜੇ ਵੱਡੇ-ਵੱਡੇ ਵਾਅਦੇ ਕੀਤੇ ਸਨ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮੰਗਾਂ ਲਈ ਕੋਈ ਸੰਘਰਸ਼ ਕਰਨ ਦੀ ਲੋੜ ਨਹੀਂ ਪਵੇਗੀ। ਪੱਪੂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਦਾ ਨਿਪਟਾਰਾ ਦੀਵਾਲੀ ਤੋਂ ਪਹਿਲਾਂ ਨਾ ਕੀਤਾ ਤਾਂ ਮੁਲਾਜ਼ਮ, ਪੈਨਸ਼ਨਰ, ਸਾਂਝਾ ਫਰੰਟ ਪੰਜਾਬ ਤੇ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਸੁਰਿੰਦਰ ਪੱਪੂ 02-11-2026

ਪਿਛਲੀ ਖ਼ਬਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ‘ਲਾਈਫ ਟਾਈਮ ਅਚੀਵਮੈਂਟ ਐਵਾਰਡ’ ਨਾਲ ਕੀਤਾ ਸਨਮਾਨਿਤ ਉਦਯੋਗ, ਸਮਾਜ ਸੇਵਾ ਤੇ ਸਿਆਸੀ ਖੇ... ਅਗਲੀ ਖ਼ਬਰ ਉੱਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜਨ ਲਈ ਯਤਨਸ਼ੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।