02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਡੇਰਾ ਬਾਬਾ ਨਾਨਕ ਪੁਲਿਸ ਨੂੰ ਪਿੰਡ ਪੱਖੋਕੇ ਮਹਿਮਾਰਾਂ ਤੋਂ ਪਾਕਿਸਤਾਨੀ ਡਰੋਨ ਮਿਲਿਆ

ਡੇਰਾ ਬਾਬਾ ਨਾਨਕ, 1 ਨਵੰਬਰ (ਹੀਰਾ ਸਿੰਘ ਮਾਂਗਟ)- ਨਜ਼ਦੀਕੀ ਪਿੰਡ ਪੱਖੋਕੇ ਮਹਿਮਾਰਾਂ ਖੇਤਾਂ ਵਿਚੋਂ ਇਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ। ਥਾਣਾ ਡੇਰਾ ਬਾਬਾ ਨਾਨਕ ਦੇ ਐਸ.

ਅਜੀਤ ਡੈਸਕ 02-11-2026
ਡੇਰਾ ਬਾਬਾ ਨਾਨਕ, 1 ਨਵੰਬਰ (ਹੀਰਾ ਸਿੰਘ ਮਾਂਗਟ)- ਨਜ਼ਦੀਕੀ ਪਿੰਡ ਪੱਖੋਕੇ ਮਹਿਮਾਰਾਂ ਖੇਤਾਂ ਵਿਚੋਂ ਇਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ। ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹ ਪਾਕਿਸਤਾਨੀ ਡਰੋਨ ਪਿੰਡ ਪੱਖੋਕੇ ਮਹਿਮਾਰਾਂ ਦੇ ਕਿਸਾਨ ਜਸਬੀਰ ਸਿੰਘ ਪੁੱਤਰ ਸੁਲੱਖਣ ਸਿੰਘ ਦੇ ਖੇਤਾਂ ਵਿਚੋਂ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਤੇ ਡੀ.ਜੀ.ਪੀ. ਪੰਜਾਬ ਵਲੋਂ ਸਰਹੱਦੀ ਇਲਾਕੇ ਅੰਦਰ ਨਸ਼ਿਆਂ ਦੀ ਤਸਕਰੀ ਨੂੰ ਠੱਲ ਪਾਉਣ ਵਾਸਤੇ ਚਲਾਏ ਐਂਟੀ ਡਰੋਨ ਡਿਵਾਈਸ ਵਲੋਂ ਭੇਜੀ ਗਈ ਲੋਕੇਸ਼ਨ ਅਨੁਸਾਰ ਸਾਨੂੰ ਇਹ ਡਰੋਨ ਬਰਾਮਦ ਹੋਇਆ ਹੈ। ਐਸ.ਐਚ.ਓ. ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਡਰੋਨ ਦੇ ਨਾਲ ਫਿਲਹਾਲ ਕੋਈ ਵੀ ਵਸਤੂ ਬਰਾਮਦ ਨਹੀਂ ਹੋਈ ਪਰ ਫਿਰ ਵੀ ਇਲਾਕੇ ਅੰਦਰ ਸਰਚ ਅਭਿਆਨ ਚਲਾ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਡਰੋਨ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਫਰੈਸ਼ਰ ਪਾਰਟੀ ਕਰਵਾਈ ਅਗਲੀ ਖ਼ਬਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ‘ਲਾਈਫ ਟਾਈਮ ਅਚੀਵਮੈਂਟ ਐਵਾਰਡ’ ਨਾਲ ਕੀਤਾ ਸਨਮਾਨਿਤ ਉਦਯੋਗ, ਸਮਾਜ ਸੇਵਾ ਤੇ ਸਿਆਸੀ ਖੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।