02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਫਰੈਸ਼ਰ ਪਾਰਟੀ ਕਰਵਾਈ

ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਹਸ਼ਤ ਸਿਲਪ ਡਿਗਰੀ ਕਾਲਜ ਤੇ ਆਈ. ਟੀ.

ਅਜੀਤ ਡੈਸਕ 02-11-2026
ਬਟਾਲਾ, 1 ਨਵੰਬਰ (ਸਤਿੰਦਰ ਸਿੰਘ)- ਹਸ਼ਤ ਸਿਲਪ ਡਿਗਰੀ ਕਾਲਜ ਤੇ ਆਈ.ਟੀ.ਆਈ. ਦੇ ਵਿਦਿਆਰਥੀਆਂ ਵਲੋਂ ਨਵੇਂ ਆਏ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਇਕ ਫਰੈਸ਼ਰ ਪਾਰਟੀ ਕਰਵਾਈ ਗਈ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਅਰੁਣ ਕੁਮਾਰ ਜੇ.ਈ., ਡਾਇਰੈਕਟਰ ਦਿਲਬਾਗ ਸਿੰਘ, ਕਾਲਜ ਸੈਕੇਟਰੀ ਸੁਖਵਿੰਦਰ ਸਿੰਘ ਤੇ ਪ੍ਰਿੰਸੀਪਲ ਅਨੀਤਾ ਕਟੋਚ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧ ਸਾਹਿਬ ਦੇ ਪ੍ਰਿੰਸੀਪਲ ਸੁਰਜੀਤ ਸਿੰਘ ਦਾ ਸਨਮਾਨ ਕੀਤਾ ਗਿਆ। ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਜੱਜ ਦੀ ਭੂਮਿਕਾ ਲੈਕਚਰਾਰ ਹਰਕਮਲਦੀਪ ਕੌਰ ਤੇ ਲੈਕਚਰਾਰ ਅੰਮਿਤਪਾਲ ਕੌਰ ਨੇ ਨਿਭਾਈ। ਇਸ ਮੌਕੇ ਵਿਦਿਆਰਥੀ ਜਗਜੋਤ ਸਿੰਘ ਨੂੰ ਮਿਸਟਰ ਫਰੈਸ਼ਰ ਤੇ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਮਿਸ ਫਰੈਸ਼ਰ ਚੁਣਿਆ ਗਿਆ। ਇਸ ਮੌਕੇ ਲੈਕਚਰਾਰ ਮਨਜੀਤ ਸਿੰਘ, ਰਾਜਵਿੰਦਰ ਕੌਰ, ਸ਼ਰਨਜੀਤ ਕੌਰ, ਅਮਰਜੋਤੀ, ਮਹਿਕਪ੍ਰੀਤ, ਨਵਜੀਤ ਕੌਰ, ਜੈਸਮੀਨ, ਝਿਰਮਨ ਸਿੰਘ ਤੇ ਗਿਫਟੀ ਮੈਡਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਲੱਧਾਮੁੰਡਾ ਵਿਖੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ ਸੀ.ਸੀ.ਟੀ.ਵੀ. ਵੀਡੀਓ ਆਈ ਸ... ਅਗਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਨੂੰ ਪਿੰਡ ਪੱਖੋਕੇ ਮਹਿਮਾਰਾਂ ਤੋਂ ਪਾਕਿਸਤਾਨੀ ਡਰੋਨ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।