02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਿੰਡ ਚਾਵਾ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਣ ਵਾਲੀ ਸੰਪਰਕ ਸੜਕ ’ਤੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)- ਪਿੰਡ ਚਾਵਾ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਣ ਵਾਲੀ ਸੜਕ ’ਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਪਿੰਡ ਵਾਸੀਆਂ ਤੇ ਸੰਗਤਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਹ ਮਾਮਲਾ ਸਿਆਸੀ ਆਗੂਆਂ ਤੇ ਪਿੰਡ ਦੀ ਪੰਚਾਇਤ ਦੇ ਧਿਆਨ ਹਿੱਤ ਲਿਆਂਦਾ ਗਿਆ ਹੈ, ਫਿਰ ਵੀ ਕੋਈ ਪਿਛਲੇ 6 ਮਹੀਨਿਆਂ ਤੋਂ ਹੱਲ ਨਹੀਂ ਹੋਇਆ ਹੈ।

ਅਜੀਤ ਡੈਸਕ 02-11-2026
ਗੁਰਦਾਸਪੁਰ, 1 ਨਵੰਬਰ (ਅਸ਼ੋਕ ਸ਼ਰਮਾ)- ਪਿੰਡ ਚਾਵਾ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਣ ਵਾਲੀ ਸੜਕ ’ਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਪਿੰਡ ਵਾਸੀਆਂ ਤੇ ਸੰਗਤਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਹ ਮਾਮਲਾ ਸਿਆਸੀ ਆਗੂਆਂ ਤੇ ਪਿੰਡ ਦੀ ਪੰਚਾਇਤ ਦੇ ਧਿਆਨ ਹਿੱਤ ਲਿਆਂਦਾ ਗਿਆ ਹੈ, ਫਿਰ ਵੀ ਕੋਈ ਪਿਛਲੇ 6 ਮਹੀਨਿਆਂ ਤੋਂ ਹੱਲ ਨਹੀਂ ਹੋਇਆ ਹੈ। ਜਦੋਂ ਕਿ ਪਿੰਡ ਵਾਸੀ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਵਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਚਾਵਾ ਨੇ ਦੱਸਿਆ ਕਿ ਇਹ ਮਾਮਲਾ ਸੜਕ ਦਾ ਹੋਣ ਕਰਕੇ ਕੋਈ ਵੀ ਸਥਾਈ ਹੱਲ ਨਹੀਂ ਕਰਵਾ ਸਕਿਆ। ਇੱਥੋਂ ਤੱਕ ਉਨ੍ਹਾਂ ਨੇ ਆਪਣੇ ਪੱਧਰ ’ਤੇ ਮਿੱਟੀ ਅਤੇ ਬੱਜਰ ਵੀ ਪਾਇਆ ਹੈ, ਫਿਰ ਵੀ ਪਾਣੀ 24 ਘੰਟੇ ਖੜਾ ਰਹਿੰਦਾ ਹੈ ਤੇ ਇਸ ਨਾਲ ਮੱਖੀ, ਮੱਛਰ ਤੇ ਕੀੜਿਆਂ, ਮਕੌੜਿਆਂ ਦੀ ਭਰਮਾਰ ਹੋਣ ਕਰਕੇ ਲੋਕ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਦੀ ਗ੍ਰਿਫਤ ਵਿਚ ਫਸ ਰਹੇ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪਿੰਡ ਵਾਸੀਆਂ ਤੇ ਸ਼ਰਧਾਲੂਆਂ ਦੀ ਮੁੱਖ ਸਮੱਸਿਆ ਨੂੰ ਦੇਖਦੇ ਹੋਏ ਲੋਕ ਨਿਰਮਾਣ ਵਿਭਾਗ ਨੂੰ ਸਖਤ ਨਿਰਦੇਸ਼ ਜਾਰੀ ਕਰਕੇ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਦਾ ਫੌਰੀ ਤੌਰ ’ਤੇ ਹੱਲ ਕਰਵਾਇਆ ਜਾਵੇ।
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਗਿੱਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ, ਖੇਤ ’ਚ ਲੱਗੀ ਅੱਗ ਮੌਕੇ ’ਤੇ ਬੁਝਵਾਈ ਅਗਲੀ ਖ਼ਬਰ ਅੰਮ੍ਰਿਤ ਸੰਚਾਰ ਦੌਰਾਨ 100 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।