ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ
ਨਿੱਕੇ ਘੁੰਮਣ, 1 ਨਵੰਬਰ (ਸਤਬੀਰ ਸਿੰਘ ਘੁੰਮਣ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਵਿਖੇ ਸੇਵਾ-ਮੁਕਤ ਡਰਾਇੰਗ ਅਧਿਆਪਕ ਗੁਰਚਰਨ ਸਿੰਘ ਵਲੋਂ ਵੱਖ-ਵੱਖ ਜਮਾਤਾਂ ਦੇ ਟੈਸਟਾਂ ਵਿਚ ਪਹਿਲੀਆਂ 3 ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 5-5 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।
ਅਜੀਤ ਡੈਸਕ
02-11-2026