03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੰਕਲਪ ਸੇਵਾ ਸੰਸਥਾ ਵਲੋਂ ਦੀਵਾਲੀ ਮੌਕੇ ਵਿਸ਼ੇਸ਼ ਸਮਾਗਮ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ

ਪਠਾਨਕੋਟ, 3 ਨਵੰਬਰ (ਸੁਮਿਤ)- ਸੰਕਲਪ ਸੇਵਾ ਸੰਸਥਾ ਵਲੋਂ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਚੇਅਰਪਰਸਨ ਅਮਿਤਾ ਸ਼ਰਮਾ ਤੇ ਪ੍ਰਧਾਨ ਚਿੱਤਰਾ ਪੁਰੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸੰਸਥਾ ਦੇ ਸਮੂਹ ਅਹੁਦੇਦਾਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਇਕ-ਦੂਜੇ ਨਾਲ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਪਿਆਰ, ਭਾਈਚਾਰੇ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੱਤਾ ।

ਅਜੀਤ ਡੈਸਕ 04-11-2026
ਪਠਾਨਕੋਟ, 3 ਨਵੰਬਰ (ਸੁਮਿਤ)- ਸੰਕਲਪ ਸੇਵਾ ਸੰਸਥਾ ਵਲੋਂ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਚੇਅਰਪਰਸਨ ਅਮਿਤਾ ਸ਼ਰਮਾ ਤੇ ਪ੍ਰਧਾਨ ਚਿੱਤਰਾ ਪੁਰੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸੰਸਥਾ ਦੇ ਸਮੂਹ ਅਹੁਦੇਦਾਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਇਕ-ਦੂਜੇ ਨਾਲ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਪਿਆਰ, ਭਾਈਚਾਰੇ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੱਤਾ । ਸਮਾਗਮ ਦੌਰਾਨ ਬੱਚੇ ਗਗਨ ਨੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਆਪਣੀਆਂ ਸ਼ਾਨਦਾਰ ਕਾਵਿਕ ਪੰਕਤੀਆਂ ਪੇਸ਼ ਕੀਤੀਆਂ । ਉਨ੍ਹਾਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਹਾਜ਼ਰ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ । ਗਗਨ ਨੇ ਆਪਣੀਆਂ ਪੰਕਤੀਆਂ ਰਾਹੀਂ ਦੀਵਾਲੀ ਦੀ ਮਹੱਤਤਾ, ਖੁਸ਼ੀਆਂ ਅਤੇ ਆਪਸੀ ਪਿਆਰ ਦਾ ਸੁਨੇਹਾ ਦਿੱਤਾ । ਇਸ ਮੌਕੇ ਸੰਸਥਾ ਦੀ ਪ੍ਰਧਾਨ ਚਿੱਤਰਾ ਪੁਰੀ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀ, ਖੁਸ਼ੀਆਂ ਅਤੇ ਆਪਸੀ ਪਿਆਰ ਦਾ ਤਿਉਹਾਰ ਹੈ । ਸਾਨੂੰ ਇਹ ਤਿਉਹਾਰ ਮਨਾਉਂਦੇ ਸਮੇਂ ਵਾਤਾਵਰਨ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਤੇ ਸੁਰੱਖਿਆ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ । ਪਟਾਕਿਆਂ ਦੀ ਵਧੇਰੇ ਵਰਤੋਂ ਨਾਲ ਹਵਾ ਤੇ ਆਵਾਜ਼ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਬੱਚਿਆਂ, ਬਜ਼ੁਰਗਾਂ, ਬਿਮਾਰ ਵਿਅਕਤੀਆਂ ਤੋਂ ਇਲਾਵਾ ਪਸ਼ੂ-ਪੰਛੀਆਂ ਦੀ ਸਿਹਤ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ । ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਮੌਕੇ ਦੀਵੇ ਜਗਾ ਕੇ, ਮਿਠਾਈਆਂ ਵੰਡ ਕੇ ਅਤੇ ਲੋੜਵੰਦਾਂ ਨਾਲ ਖੁਸ਼ੀਆਂ ਸਾਂਝੀਆਂ ਕਰਕੇ ਇਸ ਤਿਉਹਾਰ ਨੂੰ ਮਨਾਇਆ ਜਾਵੇ । ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਰੱਖਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ । ਇਸ ਮੌਕੇ ਸੰਸਥਾ ਦੀ ਮੁੱਖ ਸਕੱਤਰ ਭਾਵਨਾ ਪੁਰੀ, ਖ਼ਜ਼ਾਨਚੀ ਗੀਤਿਕਾ ਪੁਰੀ ਅਤੇ ਐਗਜ਼ੀਕਿਊਟਿਵ ਮੈਂਬਰ ਭਾਵਨਾ ਵਰਮਾ ਵੀ ਵਿਸ਼ੇਸ਼ ਤੌਰ ֹ’ ਤੇ ਹਾਜ਼ਰ ਸਨ ।
ਪਿਛਲੀ ਖ਼ਬਰ ਪਿੰਡ ਕੋਟਲੀ ਮੁਗਲਾਂ ਵਿਖੇ ਬਣੇ ਕਮਿਊਨਿਟੀ ਹਾਲ ਦਾ ਕੈਬਨਿਟ ਮੰਤਰੀ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਐਸ. ਐਮ. ਡੀ. ਆਰ. ਐਸ. ਡੀ. ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ ਜਸਪ੍ਰੀਤ ਸਿੰਘ ਬਣਿਆ ਮਿਸਟਰ ਫਰੈਸ਼ਰ ਅਤੇ ਕ੍ਰਿਤਿਕਾ ਚੌ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।