05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਵਿਦਿਆਰਥੀ ਵਿਦਿਅਕ ਯਾਤਰਾ ’ਤੇ ਗਏ

ਪਠਾਨਕੋਟ, 4 ਨਵੰਬਰ (ਸੰਧੂ)- ਐਸ. ਐਮ.

ਅਜੀਤ ਡੈਸਕ 05-11-2026
ਪਠਾਨਕੋਟ, 4 ਨਵੰਬਰ (ਸੰਧੂ)- ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਇਤਿਹਾਸ ਵਿਭਾਗ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਇਲਾਕੇ ਦੀ ਇਤਿਹਾਸਕ, ਸੱਭਿਆਚਾਰਕ ਤੇ ਧਾਰਮਿਕ ਵਿਰਾਸਤ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਡਲਹੌਜ਼ੀ, ਖੱਜਿਆਰ ਅਤੇ ਪੌਹਲਾਣੀ ਮਾਤਾ ਮੰਦਿਰ ਦੀ ਯਾਤਰਾ ਕਰਵਾਈ ਗਈ ਜਿਸ ਵਿਚ ਇਤਿਹਾਸ ਵਿਭਾਗ ਦੇ 37 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਯਾਤਰਾ ਕਾਲਜ ਦੇ ਪ੍ਰਿੰਸੀਪਲ ਪ੍ਰੋ: ਜੀ.ਐਸ. ਰਾਠੌਰ ਤੇ ਡਾਇਰੈਕਟਰ ਪ੍ਰੋ: ਜੇ.ਸੀ. ਕਟੋਚ ਦੀ ਅਗਵਾਈ ਹੇਠ ਕਰਵਾਈ ਗਈ। ਇਤਿਹਾਸ ਵਿਭਾਗ ਦੀ ਮੁਖੀ ਪ੍ਰੋ. ਰਜਨੀ ਠਾਕੁਰ ਅਤੇ ਪ੍ਰੋ. ਪੂਜਾ ਵੀ ਵਿਦਿਆਰਥੀਆਂ ਨਾਲ ਮੌਜੂਦ ਰਹੇ। ਪ੍ਰਿੰਸੀਪਲ ਪ੍ਰੋ. ਜੀ.ਐਸ. ਰਾਠੌਰ ਨੇ ਇਤਿਹਾਸ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ । ਡਾਇਰੈਕਟਰ ਪ੍ਰੋ. ਜੇ.ਸੀ. ਕਟੋਚ ਨੇ ਵੀ ਇਸ ਉਪਰਾਲੇ ਨੂੰ ਵਿਦਿਆਰਥੀਆਂ ਲਈ ਲਾਹੇਵੰਦ ਦੱਸਿਆ । ਇਸ ਮੌਕੇ ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਆਦਿ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਪਠਾਨੀਆ ਦੀ ਅਗਵਾਈ ਹੇਠ ਸੰਗਰੂਰ ਰੈਲੀ ਲਈ 25 ਕਾਰਾਂ ਦਾ ਕਾਫਲਾ ਰਵਾਨਾ ਅਗਲੀ ਖ਼ਬਰ ਕੌਮਾਂਤਰੀ ਕਰਾਟੇ ਚੈਂਪੀਅਨਸ਼ਿਪ ’ਚ ਹਾਸਲ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।