ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ
ਫਤਿਹਗੜ੍ਹ ਚੂੜੀਆਂ, 9 ਨਵੰਬਰ (ਅਵਤਾਰ ਸਿੰਘ ਰੰਧਾਵਾ)- ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਗੁਰਦੁਆਰਾ ਸਾਹਿਬ ਵਿਖੇ ਦਿਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਜਿੱਥੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਸੁੰਦਰ ਰੌਸ਼ਨੀਆਂ ਨਾਲ ਸ਼ਿੰਗਾਰਿਆ ਗਿਆ ਉੱਥੇ ਨੇੜੇ ਤੇੜੇ ਅਤੇ ਦੂਰ ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਦੀਪ ਮਾਲਾ ਕੀਤੀ।
ਅਜੀਤ ਡੈਸਕ
10-11-2026