10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ

ਧਾਰੀਵਾਲ, 9 ਨਵੰਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)- ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਅਜੀਤ ਡੈਸਕ 10-11-2026
ਧਾਰੀਵਾਲ, 9 ਨਵੰਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)- ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਤੇ ਸੁਲੱਖਣ ਸਿੰਘ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਕਥਾਵਾਚਕ ਗਿਆਨੀ ਜਸਵਿੰਦਰ ਸਿੰਘ ਕਲੇਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਦਾ ਇਕ ਬਹੁਤ ਹੀ ਮਹੱਤਵਪੂਰਨ ਤੇ ਗੌਰਵਮਈ ਦਿਹਾੜਾ ਹੈ ਜੋ ਸਾਨੂੰ ਜ਼ੁਲਮ ਵਿਰੁੱਧ ਖੜ੍ਹਨ, ਮਨੁੱਖੀ ਆਜ਼ਾਦੀ, ਹੱਕ-ਸੱਚ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਮੈਨੇਜਰ ਸਤਨਾਮ ਸਿੰਘ ਗੋਸਲ, ਗਿਆਨੀ ਜਸਵਿੰਦਰ ਸਿੰਘ ਕਲੇਰ, ਬਾਬਾ ਗੁਰਦੇਵ ਸਿੰਘ ਕਲਿਆਣਪੁਰ, ਡਾ. ਗੁਰਜਿੰਦਰ ਸਿੰਘ ਪ੍ਰਧਾਨ ਸੁਖਮਨੀ ਸੇਵਾ ਸੋਸਾਇਟੀ ਧਾਰੀਵਾਲ, ਡਾ. ਰਣਜੀਤ ਸਿੰਘ ਬੇਦੀ ਕਾਲੋਨੀ, ਮੈਨੇਜਰ ਸੁਰਜੀਤ ਸਿੰਘ ਚਾਹਲ, ਗੁਰਜੀਤ ਸਿੰਘ ਲੇਹਲ, ਕੁਲਦੀਪ ਸਿੰਘ ਪਟਵਾਰੀ, ਜੇ.ਈ. ਗੁਰਚਰਨ ਸਿੰਘ, ਸੇਵਾ-ਮੁਕਤ ਐੱਸ.ਡੀ.ਓ. ਲਖਵਿੰਦਰ ਸਿੰਘ ਪੰਨੂੰ, ਹਰਮਨਦੀਪ ਸਿੰਘ ਜੌਹਲ, ਸੰਦੀਪ ਸਿੰਘ ਜੱਫਰਵਾਲ, ਮਨਜੀਤ ਸਿੰਘ ਬੁੱਟਰ, ਬਲਜੀਤ ਸਿੰਘ ਸੋਹਲ, ਜਤਿੰਦਰ ਸਿੰਘ ਰਿੰਕੂ, ਸਵਰਨਜੀਤ ਸਿੰਘ ਕਲੇਰ, ਗੁਰਦਿਆਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਐਸ.ਐਮ. ਕਾਲਜ ਨੇ ਆਰੀਆ ਯੁਵਕ ਸੰਮੇਲਨ ਕਰਵਾਇਆ ਅਗਲੀ ਖ਼ਬਰ ਪੈਨਸ਼ਨਰਾਂ ਦੀ ਮੀਟਿੰਗ ਅੱਜ- ਸੁਰਿੰਦਰ ਪੱਪੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।