ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫਤਾਰ
ਗੁਰਦਾਸਪੁਰ, 9 ਨਵੰਬਰ (ਚੱਕਰਾਜਾ)- ਥਾਣਾ ਦੋਰਾਂਗਲਾ ਪੁਲਿਸ ਨੇ ਕਰਨ ਕੁਮਾਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਤੇ 10000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ ਜਿਸ ’ਤੇ ਪੁਲਿਸ ਨੇ ਦੋਸ਼ੀ ਦੇ ਖਿਲਾਫ ਥਾਣਾ ਦੋਰਾਂਗਲਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਨੀਅਰ ਕਪਤਾਨ ਪੁਲਿਸ ਗੁਰਦਾਸਪੁਰ ਆਦਿੱਤਯ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ।
ਫੜਿਆ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ: ਚੱਕਰਾਜਾ
10-11-2026