ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਨੇ ਬੰਦੀ ਛੋੜ ਦਿਵਸ ਮਨਾਇਆ
ਦੀਨਾਨਗਰ, 9 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਦੀਨਾਨਗਰ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਸਾਸ਼ਨ ਕਾਲ ਨਾਲ ਜੁੜੀ ਇਤਿਹਾਸਿਕ ਯਾਦਗਾਰ ਬਾਰਾਂਦਰੀ ਤੇ ਦੀਨਾਨਗਰ ਬਾਈਪਾਸ ’ਤੇ ਮਹਾਰਾਜਾ ਰਣਜੀਤ ਸਿੰਘ ਚੌਕ ’ਤੇ ਲਗਾਏ ਗਏ ਬੁੱਤ ਨੂੰ ਬੰਦੀ ਛੋੜ ਦਿਵਸ ਮੌਕੇ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਦੀਨਾਨਗਰ ਵਲੋਂ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਬਾੜਾ ਦੀ ਅਗਵਾਈ ਵਿਚ ਸੰਗਤ ਦੇ ਸਹਿਯੋਗ ਨਾਲ ਸ਼ਾਨਦਾਰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਜੋ ਕਿ ਸਾਰਿਆਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਸੀ । ਇਤਿਹਾਸਿਕ ਬਾਰਾਂਦਰੀ ’ਤੇ ਪਹਿਲੀ ਵਾਰ ਬੰਦੀ ਛੋੜ ਦਿਵਸ ਮੌਕੇ ਲਾਈਟਾਂ ਲੱਗੀਆਂ ਦਿਖਾਈ ਦਿੱਤੀਆਂ ।
ਅਜੀਤ ਡੈਸਕ
10-11-2026