ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਜੰਡੀ, ਰਸੂਲਪੁਰ ਬੇਟ ਤੇ ਚੰਦਰਭਾਨ ’ਚ ਘਰਾਂ ਦੇ ਮਾਲਕਾਨਾ ਹੱਕ ਸਰਟੀਫਿਕੇਟ ਵੰਡੇ
ਦੀਨਾਨਗਰ, 9 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਪਿੰਡ ਜੰਡੀ, ਚੰਦਰਭਾਨ ਅਤੇ ਰਸੂਲਪੁਰ ਬੇਟ ਵਿਖੇ ਲਾਲ ਲਕੀਰ ਦੇ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦੇ ਪ੍ਰਮਾਣ ਪੱਤਰ ਵੰਡੇ ਗਏ । ਇਸ ਮੌਕੇ ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ ।
ਦੀਨਾਨਗਰ, 9 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਪਿੰਡ ਜੰਡੀ, ਚੰਦਰਭਾਨ ਅਤੇ ਰਸੂਲਪੁਰ ਬੇਟ ਵਿਖੇ ਲਾਲ ਲਕੀਰ ਦੇ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦੇ ਪ੍ਰਮਾਣ ਪੱਤਰ ਵੰਡੇ ਗਏ । ਇਸ ਮੌਕੇ ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ । ਇਸ ਮੌਕੇ ਪਿੰਡਾਂ ਵਿਚ ਕਰਵਾਏ ਗਏ ਵਿਸ਼ੇਸ਼ ਸਮਾਗਮਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਹਾਕਿਆਂ ਤੱਕ ਲਾਲ ਲਕੀਰ ਅੰਦਰ ਰਹਿਣ ਵਾਲੇ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ ਪਰ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਹੱਕ ਦੇਣ ਬਾਰੇ ਕਦੇ ਨਹੀਂ ਸੋਚਿਆ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਅੱਜ ਇਨ੍ਹਾਂ ਪਰਿਵਾਰਾਂ ਦਾ ਆਪਣੇ ਘਰ ਦਾ ਮਾਲਕ ਬਣਨ ਦਾ ਸੁਪਨਾ ਸਾਕਾਰ ਹੋਇਆ ਹੈ ।